04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਪਿੰਡ ਜਮਸ਼ੇਰ ਖ਼ਾਸ ਵਿਖੇ ਹੋਈ ਵਿਸ਼ਾਲ ਮੀਟਿੰਗ -ਵਿਪਨ ਸੱਭਰਵਾਲ

ਜਮਸ਼ੇਰ ਖ਼ਾਸ, 4 ਅਕਤੂਬਰ (ਹਰਵਿੰਦਰ ਕੁਮਾਰ)-ਪਿੰਡ ਜਮਸ਼ੇਰ ਖ਼ਾਸ ਵਿਖੇ ਭਗਵਾਨ ਵਾਲਮੀਕਿ ਧਰਮ ਪ੍ਰਚਾਰ ਪ੍ਰਸਾਰ ਮਿਸ਼ਨ (ਪੰਜਾਬ) ਸੰਸਥਾ ਦੇ ਮੁੱਖ ਸੰਚਾਲਕ ਵੀਰ ਮੁਕੇਸ਼ ਲਾਡੀ ਵੱਲੋਂ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਭਗਵਾਨ ਵਾਲਮੀਕਿ ਮੰਦਰ ਜਮਸ਼ੇਰ ਖ਼ਾਸ ਹੋਈ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਸਾਥੀਆਂ ਸਮੇਤ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 05-10-2026
ਜਮਸ਼ੇਰ ਖ਼ਾਸ, 4 ਅਕਤੂਬਰ (ਹਰਵਿੰਦਰ ਕੁਮਾਰ)-ਪਿੰਡ ਜਮਸ਼ੇਰ ਖ਼ਾਸ ਵਿਖੇ ਭਗਵਾਨ ਵਾਲਮੀਕਿ ਧਰਮ ਪ੍ਰਚਾਰ ਪ੍ਰਸਾਰ ਮਿਸ਼ਨ (ਪੰਜਾਬ) ਸੰਸਥਾ ਦੇ ਮੁੱਖ ਸੰਚਾਲਕ ਵੀਰ ਮੁਕੇਸ਼ ਲਾਡੀ ਵੱਲੋਂ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਭਗਵਾਨ ਵਾਲਮੀਕਿ ਮੰਦਰ ਜਮਸ਼ੇਰ ਖ਼ਾਸ ਹੋਈ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਸਾਥੀਆਂ ਸਮੇਤ ਸ਼ਾਮਿਲ ਹੋਏ। ਮੁਕੇਸ਼ ਲਾਡੀ ਨੇ ਆਏ ਹੋਏ ਮਹਿਮਾਨਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਵਿਪਨ ਸਭਰਵਾਲ ਨੇ ਉਤਸਵ ਕਮੇਟੀ ਅਤੇ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਮੁੱਖ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਸਵੇਰੇ 8 ਤੋਂ 10 ਵਜੇ ਤੱਕ ਪਾਵਨ ਵਾਲਮੀਕਿ ਸਤਿਸੰਗ ਹੋਵੇਗਾ, 10 ਵਜੇ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾਇਆ ਜਾਵੇਗਾ । 18 ਅਕਤੂਬਰ ਦਿਨ ਐਤਵਾਰ ਦੁਪਹਿਰ 12 ਵਜੇ ਵਿਸ਼ਾਲ ਬੱਸ ਯਾਤਰਾ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਸੰਤ ਸਮਾਜ ਦੀ ਅਗਵਾਈ ਹੇਠ ਪ੍ਰਾਚੀਨ ਅਲੀ ਮੁਹੱਲਾ ਦੇ ਭਗਵਾਨ ਵਾਲਮੀਕਿ ਮੰਦਰ ਤੋਂ ਰਵਾਨਾ ਕੀਤੀ ਜਾਵੇਗੀ।24 ਅਕਤੂਬਰ ਦਿਨ ਸ਼ਨੀਵਾਰ ਜਲੰਧਰ ਸ਼ਹਿਰ ਵਿੱਚ ਭਗਵਾਨ ਵਾਲਮੀਕਿ ਜੀ ਦੀ ਸ਼ਾਨਦਾਰ ਸ਼ੋਭਾ ਯਾਤਰਾ ਦੁਪਹਿਰ 1 ਵਜੇ ਪ੍ਰਾਚੀਨ ਅਲੀ ਮੁਹੱਲਾ ਭਗਵਾਨ ਵਾਲਮੀਕਿ ਮੰਦਰ ਤੋਂ ਕੱਢੀ ਜਾਵੇਗੀ।26 ਅਕਤੂਬਰ ਰਾਤ 8 ਵਜੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਵਿਸ਼ਾਲ ਸਮਾਗਮ ਅਤੇ ਦੀਪਮਾਲਾ ਕਰਕੇ ਮਨਾਇਆ ਜਾਵੇਗਾ।ਉਤਸਵ ਕਮੇਟੀ ਦੇ ਚੇਅਰਮੈਨ ਸੁਭਾਸ਼ ਸੋਂਧੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਸਾਡੇ ਆਰਾਧਿਆ ਹਨ। ਸਾਨੂੰ ਉਨ੍ਹਾਂ ਦੇ ਵਿਚਾਰਾਂ ਦਾ ਪ੍ਰਚਾਰ-ਪ੍ਰਸਾਰ ਘਰ-ਘਰ, ਗਲੀ-ਗਲੀ, ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਚਾਹੀਦਾ ਹੈ। ਉਤਸਵ ਕਮੇਟੀ ਦੇ ਜਨਰਲ ਸਕੱਤਰ ਜਤਿੰਦਰ ਨਿੱਕਾ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਬੱਸ ਯਾਤਰਾ ਰਾਹੀਂ ਪਾਵਨ ਵਾਲਮੀਕਿ ਤੀਰਥ ਜਾਣਾ ਹੈ, ਉਹ ਉਸ ਦਿਨ ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ।ਇਸ ਮੌਕੇ ਭਗਵਾਨ ਵਾਲਮੀਕਿ ਧਰਮ ਪ੍ਰਚਾਰ ਪ੍ਰਸਾਰ ਮਿਸ਼ਨ ਪੰਜਾਬ ਦੇ ਮੁੱਖ ਸੰਚਾਲਕ ਮੁਕੇਸ਼ ਲਾਡੀ ਨੇ ਕਿਹਾ ਕਿ ਪ੍ਰਧਾਨ ਵਿਪਨ ਸਭਰਵਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਸਾਡਾ ਪੂਰਾ ਪਿੰਡ ਜਮਸ਼ੇਰ ਅਤੇ ਸੰਸਥਾ ਦੇ ਸਮੂਹ ਵਰਕਰ ਉਤਸਵ ਕਮੇਟੀ ਦੇ ਸਾਰੇ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣਗੇ।ਇਸ ਮੌਕੇ ਦੀਪਕ ਸਭਰਵਾਲ, ਪਿੰਦਾ ਸਹੋਤਾ, ਬੱਗੀ ਨਾਹਰ, ਪ੍ਰੀਤ ਸਭਰਵਾਲ, ਰਮਨ ਸਹੋਤਾ, ਸੁਨੀਲ ਸਹੋਤਾ, ਅਜੈ ਖੋਸਲਾ, ਜੱਗਾ ਨਾਹਰ, ਸੰਨੀ ਨਾਹਰ, ਭੋਲੀ ਦੇਵੀ, ਵੀਰਪਾਲ ਕੌਰ, ਅਨੂ ਰਾਣੀ, ਆਨੰਦ ਬੈਂਸ, ਰਮਨ ਗਿੱਲ, ਚੇਤਨ ਨਾਹਰ, ਗੌਰਵ ਜੀਕੇ, ਅਭੀ ਸੱਭਰਵਾਲ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਦਿਹਾਤੀ ਪੁਲਿਸ ਵਲੋਂ 15 ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਢਿੱਲਵਾਂ-ਤੱਲ੍ਹਣ ਸਾਹਿਬ ਰੋਡ ਸੜਕ ਨਿਰਮਾਣ ਦੌਰਾਨ ਹੰਗਾਮਾ
Ad Position 24