04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਦਿਹਾਤੀ ਪੁਲਿਸ ਵਲੋਂ 15 ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ

ਨਕੋਦਰ , 4 ਅਕਤੂਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ )-ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਮਾਣਯੋਗ ਡੀ.

Ad Position 21
No active advertisement
ਅਜੀਤ ਡੈਸਕ 05-10-2026
ਨਕੋਦਰ , 4 ਅਕਤੂਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ )-ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਐੱਸ.ਐੱਸ.ਪੀ. ਜਲੰਧਰ ਦਿਹਾਤੀ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੇ ਚਿੰਨ੍ਹਿਤ ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਕੀਤੇ ਗਏ। ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਐੱਸ.ਐੱਸ.ਪੀ. ਜਲੰਧਰ ਦਿਹਾਤੀ ਵੱਲੋਂ ਖੁਦ ਥਾਣਾ ਸਦਰ ਨਕੋਦਰ ਅਧੀਨ ਪੈਂਦੇ ਪਿੰਡ ਸ਼ੰਕਰ ਵਿਖੇ ਪਹੁੰਚ ਕੇ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ ਗਈ। ਇਸ ਮੌਕੇ ਵਿਨੀਤ ਆਹਲਾਵਤ, ਆਈ.ਪੀ.ਐੱਸ., ਐੱਸ.ਪੀ. (ਤਫਤੀਸ਼), ਜਲੰਧਰ ਦਿਹਾਤੀ ਵੀ ਮੌਜੂਦ ਸਨ। ਜਲੰਧਰ ਦਿਹਾਤੀ ਦੀਆਂ ਹੋਰ ਸਬ-ਡਿਵੀਜ਼ਨਾਂ ਵਿੱਚ ਵੀ ਸਬੰਧਤ ਸਬ-ਡਿਵੀਜ਼ਨਲ ਪੁਲਿਸ ਅਫ਼ਸਰਾਂ ਅਤੇ ਐੱਸ.ਐਚ.ਓਜ਼ ਦੀ ਨਿਗਰਾਨੀ ਹੇਠ ਕਾਸੋ ਆਪ੍ਰੇਸ਼ਨ ਕੀਤੇ ਗਏ ਅਤੇ ਚਿੰਨ੍ਹਿਤ ਥਾਵਾਂ ’ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਜ਼ਿਲ੍ਹੇ ਦੇ ਸਾਰੇ 15 ਚਿੰਨ੍ਹਿਤ ਨਸ਼ਾ ਹੌਟਸਪੌਟਸ ਨੂੰ ਵਿਸ਼ੇਸ਼ ਤੌਰ ’ਤੇ ਕਵਰ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਨਸ਼ਿਆਂ ਨਾਲ ਸਬੰਧਿਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਆਪ੍ਰੇਸ਼ਨ ਦੌਰਾਨ 10 ਗਜ਼ਟਿਡ ਅਫ਼ਸਰਾਂ ਅਤੇ 275 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਕੁੱਲ 31 ਐਫ.ਆਈ . ਆਰਜ਼ ਦਰਜ ਕੀਤੀਆਂ ਗਈਆਂ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ 40 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਆਪ੍ਰੇਸ਼ਨ ਦੌਰਾਨ 10 ਗ੍ਰਾਮ ਹੈਰੋਇਨ, 381 ਨਸ਼ੀਲੀਆਂ ਗੋਲੀਆਂ/ਟੈਬਲੇਟਾਂ/ਕੈਪਸੂਲ ਅਤੇ 47 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 15 ਵਾਹਨ ਜ਼ਬਤ ਕੀਤੇ ਗਏ ਅਤੇ 01 ਭਗੌੜੇ ( ਪੀ. ਓ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਅਤੇ ਚੈਕਿੰਗ ਦੌਰਾਨ ਹੋਰ ਸਾਮਾਨ ਅਤੇ ਵੱਖ-ਵੱਖ ਕਿਸਮ ਦੀਆਂ ਬਰਾਮਦਗੀਆਂ ਵੀ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰਾ ਕਮੇਟੀ ਸ਼ਾਹਕੋਟ ਨੇ ਭਾਜਪਾ ਇੰਚਾਰਜ ਰਾਣਾ ਹਰਦੀਪ ਸਿੰਘ ਨੂੰ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਪਿੰਡ ਜਮਸ਼ੇਰ ਖ਼ਾਸ ਵਿਖੇ ਹੋਈ ਵਿਸ਼ਾਲ ਮੀਟਿੰਗ -ਵਿਪਨ ਸੱਭਰਵਾਲ
Ad Position 24