04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦੁਸਹਿਰਾ ਕਮੇਟੀ ਸ਼ਾਹਕੋਟ ਨੇ ਭਾਜਪਾ ਇੰਚਾਰਜ ਰਾਣਾ ਹਰਦੀਪ ਸਿੰਘ ਨੂੰ ਦਿੱਤਾ ਸੱਦਾ ਪੱਤਰ

ਸ਼ਾਹਕੋਟ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੁਸਹਿਰਾ ਕਮੇਟੀ ਸ਼ਾਹਕੋਟ ਵਲੋਂ ਦੁਸਹਿਰੇ ਦੇ ਤਿਉਹਾਰ ਸੰਬੰਧੀ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਜਿਸ ਤਹਿਤ ਦੁਸਹਿਰਾ ਕਮੇਟੀ ਸ਼ਾਹਕੋਟ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਰਾਜੇਸ਼ ਪਰਾਸ਼ਰ, ਕਮਲ ਨਾਹਰ ਸਾਬਕਾ ਐੱਮ.

Ad Position 21
No active advertisement
ਅਜੀਤ ਡੈਸਕ 05-10-2026
ਸ਼ਾਹਕੋਟ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੁਸਹਿਰਾ ਕਮੇਟੀ ਸ਼ਾਹਕੋਟ ਵਲੋਂ ਦੁਸਹਿਰੇ ਦੇ ਤਿਉਹਾਰ ਸੰਬੰਧੀ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਜਿਸ ਤਹਿਤ ਦੁਸਹਿਰਾ ਕਮੇਟੀ ਸ਼ਾਹਕੋਟ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਰਾਜੇਸ਼ ਪਰਾਸ਼ਰ, ਕਮਲ ਨਾਹਰ ਸਾਬਕਾ ਐੱਮ.ਸੀ, ਵਰਿੰਦਰ ਨਾਹਰ ਤੇ ਨੀਰਜ ਨਾਹਰ ਵਲੋਂ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਰਾਜੇਸ਼ ਪਰਾਸ਼ਰ ਨੇ ਦੱਸਿਆ ਕਿ ਦੁਸਹਿਰੇ ਦੇ ਤਿਉਹਾਰ ਸੰਬੰਧੀ ਮਿਤੀ 8 ਅਕਤੂਬਰ ਨੂੰ ਦੁਸਹਿਰਾ ਗਰਾਊਂਡ ਸ਼ਾਹਕੋਟ ’ਚ ਝੰਡੀ ਦੀ ਰਸਮ ਹੋਵੇਗੀ ਤੇ ਇਸ ਰਸਮ ਦੇ ਸਬੰਧ ’ਚ ਦੁਸਹਿਰਾ ਕਮੇਟੀ ਅਹੁਦੇਦਾਰ ਤੇ ਮੈਂਬਰ ਦੁਪਹਿਰ 3 ਵਜੇ ਸ਼੍ਰੀ ਹਨੂੰਮਾਨ ਮੰਦਰ ਸ਼ਾਹਕੋਟ ਵਿਖੇ ਇਕੱਤਰ ਹੋਣਗੇ, ਜਿਥੋਂ ਝੰਡੀ ਲੈਣ ਉਪਰੰਤ ਦੁਸਹਿਰਾ ਗਰਾਊਂਡ ਸ਼ਾਹਕੋਟ ਵਿਖੇ ਪਹੁੰਚਣਗੇ। ਮਿਤੀ 13 ਅਕਤੂਬਰ ਨੂੰ ਸ਼ਹਿਰ ਵਿਚ ਸ਼੍ਰੀ ਰਾਮ ਵਿਆਹ ਸੰਬੰਧੀ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜਿਸ ਵਿਚ ਵੱਖ-ਵੱਖ ਭਜਨ ਮੰਡਲੀਆਂ ਭਗਵਾਨ ਸ਼੍ਰੀ ਰਾਮ ਦਾ ਗੁਣਗਾਨ ਕਰਨਗੀਆਂ। ਮਿਤੀ 19-20 ਅਕਤੂਬਰ ਨੂੰ ਦੁਸਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ । ਇਸ ਮੌਕੇ ਰਾਣਾ ਹਰਦੀਪ ਸਿੰਘ ਦੇ ਨਾਲ ਹਰਦਵ ਸਿੰਘ ਪੀਟਾ ਸਾਬਕਾ ਐੱਮ.ਸੀ, ਮਨਜੀਤ ਸਿੰਘ ਸੈਦਪੁਰ ਐੱਲ.ਆਈ.ਸੀ, ਸੰਜੀਵ ਸੋਬਤੀ, ਅਨਿਲ ਗੋਇਲ, ਰਾਜਾ ਅਰੋੜਾ, ਸ਼ੈੱਰਫ਼ ਘਈ, ਨੈਣਦੀਪ ਸਿੰਘ ਪੰਨੂੰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਨਸੂਰਪੁਰ ਦੀ ਪੰਚਾਇਤ ਅਤੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਦਿਹਾਤੀ ਪੁਲਿਸ ਵਲੋਂ 15 ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ
Ad Position 24