ਪਿੰਡ ਮਨਸੂਰਪੁਰ ਦੀ ਪੰਚਾਇਤ ਅਤੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ
ਫਿਲੌਰ, 4 ਅਕਤੂਬਰ (ਸਤਿੰਦਰ ਸ਼ਰਮਾ)-ਹਲਕਾ ਫਿਲੌਰ ਦੀ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਅਤੇ ਸੰਗਠਨ ਇੰਚਾਰਜ ਵਰਿੰਦਰ ਸਿੰਘ ਸੈਣੀ ਦੀਆਂ ਹਲਕਾ ਫਿਲੌਰ ’ਚ ਵਿਕਾਸ ਸੰਬੰਧੀ ਗਤੀਵਿਧੀਆਂ ਨੂੰ ਦੇਖਦੇ ਹੋਏ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕੇ ਦੇ ਲੋਕ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ੍ਹ ਰਹੇ ਹਨ। ਇਸੇ ਲੜੀ ਤਹਿਤ ਪਿੰਡ ਮਨਸੂਰਪੁਰ ਦੀ ਪੰਚਾਇਤ ਅਤੇ ਦਰਜਨਾਂ ਪਿੰਡ ਵਾਸੀ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।
ਪ
ਪਿੰਡ ਮਨਸੂਰਪੁਰ ਵਿਖੇ ਪੰਚਾਇਤ ਅਤੇ ਹੋਰਨਾਂ ਪਤਵੰਤਿਆਂ ਵੱਲੋਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਆਪ ਦੀ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ। ਤਸਵੀਰ-ਸਤਿੰਦਰ ਸ਼ਰਮਾ।
05-10-2026
ਫਿਲੌਰ, 4 ਅਕਤੂਬਰ (ਸਤਿੰਦਰ ਸ਼ਰਮਾ)-ਹਲਕਾ ਫਿਲੌਰ ਦੀ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਅਤੇ ਸੰਗਠਨ ਇੰਚਾਰਜ ਵਰਿੰਦਰ ਸਿੰਘ ਸੈਣੀ ਦੀਆਂ ਹਲਕਾ ਫਿਲੌਰ ’ਚ ਵਿਕਾਸ ਸੰਬੰਧੀ ਗਤੀਵਿਧੀਆਂ ਨੂੰ ਦੇਖਦੇ ਹੋਏ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕੇ ਦੇ ਲੋਕ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ੍ਹ ਰਹੇ ਹਨ। ਇਸੇ ਲੜੀ ਤਹਿਤ ਪਿੰਡ ਮਨਸੂਰਪੁਰ ਦੀ ਪੰਚਾਇਤ ਅਤੇ ਦਰਜਨਾਂ ਪਿੰਡ ਵਾਸੀ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਅਤੇ ਹਲਕੇ ਦੇ ਪਿੰਡਾਂ ਦਾ ਵਿਕਾਸ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ’ਤੇ ਚੱਲਦੇ ਹੋਏ ਪੰਜਾਬ ਵਿਕਾਸ ਵੱਲ ਵੱਧ ਰਿਹਾ ਹੈ ਜਿਸ ਲਈ ਪੰਜਾਬ ਵਾਸੀ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਲੋਹਟੀਆ ਨੇ ਪਾਰਟੀ ’ਚ ਸ਼ਾਮਿਲ ਹੋਣ ’ਤੇ ਪੰਚਾਇਤ ਅਤੇ ਦੂਸਰੇ ਪਤਵੰਤਿਆਂ ਦਾ ਪਾਰਟੀ ਦਾ ਸਿਰੋਪਾ ਭੇਂਟ ਕਰਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਰਪੰਚ ਪਰਮਜੀਤ ਕੌਰ, ਪੰਚ ਲਖਵੀਰ ਸਿੰਘ, ਪੰਚ ਲਖਵੀਰ ਸਿੰਘ ਧਾਲੀਵਾਲ, ਪੰਚ ਕਮਲਜੀਤ ਕੌਰ, ਬੱਬੀ ਪੰਚ, ਨੰਬਰਦਾਰ ਸੁੱਚਾ ਰਾਮ, ਨੰਬਰਦਾਰ ਅਮਰੀਕ ਸਿੰਘ ਧਾਲੀਵਾਲ, ਦਲਜੀਤ ਸਿੰਘ ਪ੍ਰਧਾਨ ਯੂਥ ਕਲੱਬ , ਜਸਵੀਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਲਵੰਤ ਸਿੰਘ, ਜੋਰਾ ਸਿੰਘ ਧਾਲੀਵਾਲ, ਰਾਕੇਸ਼ ਕੁਮਾਰ ਬੰਟੀ , ਮਨਦੀਪ ਸਿੰਘ, ਰਾਮ ਗੋਪਾਲ, ਜਗਵਿੰਦਰ ਸਿੰਘ ਧਾਲੀਵਾਲ, ਪਿੰਕਾ ਪੌਲ ਅਤੇ ਅਨੇਕਾਂ ਹੋਰ ਪਤਵੰਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਉਨ੍ਹਾਂ ਹਰਜੋਤ ਕੌਰ ਲੋਹਟੀਆ ਦਾ ਪੂਰਨ ਸਾਥ ਦੇਣ ਦਾ ਭਰੋਸਾ ਦਵਇਆ। ਇਸ ਮੌਕੇ ਹਾਜ਼ਰ ਪਰਮਿੰਦਰ ਸਿੰਘ ਮਾਹਲ ਕਿਸਾਨ ਵਿੰਗ ਆਗੂ, ਰੌਸ਼ਨ ਲਾਲ ਰੋਸ਼ੀ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਹਰਿੰਦਰ ਸਿੰਘ ਸੈਣੀ, ਹਰਦੀਪ ਸਿੰਘ ਦੀਪਾ ਬਲਾਕ ਪ੍ਰਧਾਨ ਅਤੇ ਹੋਰ ਹਾਜ਼ਰ ਸਨ।