04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ‘ਕੌਸ਼ਲ ਵਿਕਾਸ’ ਸੰਬੰਧੀ ਸੈਮੀਨਾਰ

ਆਦਮਪੁਰ, 3 ਅਕਤੂਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਵਿਖੇ ਅਧਿਆਪਕਾਂ ਵਿਚ ਪੇਸ਼ੇਵਰ ਵਿਕਾਸ ਅਨੁਭਵ-ਆਤਮਕ ਅਤੇ ਹੁਨਰ ਅਧਾਰਤ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਕੌਸ਼ਲ ਵਿਕਾਸ ਸੰਬੰਧੀ ਸਮਰਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਤੋਂ 4 8 ਅਧਿਆਪਕਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 05-10-2026
ਆਦਮਪੁਰ, 3 ਅਕਤੂਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਵਿਖੇ ਅਧਿਆਪਕਾਂ ਵਿਚ ਪੇਸ਼ੇਵਰ ਵਿਕਾਸ ਅਨੁਭਵ-ਆਤਮਕ ਅਤੇ ਹੁਨਰ ਅਧਾਰਤ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਕੌਸ਼ਲ ਵਿਕਾਸ ਸੰਬੰਧੀ ਸਮਰਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਤੋਂ 4 8 ਅਧਿਆਪਕਾਂ ਨੇ ਭਾਗ ਲਿਆ। ਇਸ ਸਮਰੱਥਾ ਨਿਰਮਾਣ ਪ੍ਰੋਗਰਾਮ ’ਚ ਇਨੋਸੈਂਟ ਹਾਰਟਸ ਸਕੂਲ ਲੋਹਾਰਾ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ਾਲੂ ਸਹਿਗਲ ਅਤੇ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਰਣਜੀਤ ਸਿੰਘ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅੰਮ੍ਰਿਤਸਰ ਦੇ ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰ ਕੌਰ ਵੀ ਇਸ ਮੌਕੇ ਤੇ ਹਾਜ਼ਰ ਸਨ। ਸਰੋਤ ਵਿਅਕਤੀਆਂ ਨੇ ਅਨੁਭਵ-ਆਤਮਕ ਅਤੇ ਹੁਨਰ ਕੇਂਦਰਿਤ ਸਿੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਅਤੇ ਵਿਹਾਰਕ ਰਣਨੀਤੀਆਂ ਸਾਂਝੀਆਂ ਕੀਤੀਆਂ। ਵਿਚਾਰ ਵਟਾਂਦਰੇ ਨਾਲ ਭਰਪੂਰ ਇਸ ਸੈਸ਼ਨ ਨੇ ਅਧਿਆਪਕਾਂ ਨੂੰ ਕਲਾਸ ਰੂਮ ਸਿੱਖਿਆ ਨੂੰ ਹੋਰ ਰੋਚਕ ਪ੍ਰਭਾਵਸ਼ਾਲੀ ਅਤੇ ਅਰਥ ਪੂਰਨ ਬਣਾਉਣ ਲਈ ਨਵੇਂ ਅਤੇ ਰਚਨਾਤਮਕ ਤਰੀਕਿਆਂ ਦੀ ਖੋਜ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੀ ਸਮਾਪਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੌਦੇ ਅਤੇ ਲੋਈਆਂ ਭੇਟ ਕੀਤੀਆਂ ਗਈਆਂ। ਸਮੁੱਚੇ ਤੌਰ ਤੇ ਇਹ ਪ੍ਰੋਗਰਾਮ ਸਾਰੇ ਹੀ ਭਾਗੀਦਾਰਾਂ ਲਈ ਇੱਕ ਗਿਆਨ ਵਰਧਕ ਪ੍ਰੇਰਨਾਦਾਇਕ ਅਤੇ ਸਮਰੱਥਾ ਵਿਕਾਸ ਵਾਲਾ ਅਨੁਭਵ ਹੋ ਨਿਬੜਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਜਲੰਧਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੰਡਿਆਲਾ ਵਿੱਚ ਦੋ ਜਗ੍ਹਾ ਰੇਡ, ਇੱਕ ਕਾਬੂ ਅਗਲੀ ਖ਼ਬਰ ਵਿਸ਼ਾਲ ਹਸਪਤਾਲ ਲੋਹੀਆਂ ’ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ 292 ਮਰੀਜ਼ਾਂ ਨੇ ਲਿਆ ਲਾਭ
Ad Position 24