ਸਕਾਲਰਸ਼ਿਪ ਸਕੀਮ ਅਧੀਨ ਐੱਸ.ਸੀ. ਵਿਦਿਆਰਥੀਆਂ ਤੋਂ ਦਾਖ਼ਲੇ ਸਮੇਂ ਕੋਈ ਫੀਸ ਨਾ ਲਈ ਜਾਵੇ-ਅੰਕੁਸ਼ ਮੁਠੱਡਾ
ਫਿਲੌਰ, 4 ਅਕਤੂਬਰ (ਸਤਿੰਦਰ ਸ਼ਰਮਾ)-ਸਟੂਡੈਂਟ ਯੂਥ ਫਰੰਟ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅੰਕੁਸ਼ ਮੁਠੱਡਾ ਨੇ ਪੰਜਾਬ ਸਰਕਾਰ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਕਾਲਰਸ਼ਿਪ ਸਕੀਮ ਅਧੀਨ ਆਉਂਦੇ ਐਸ. ਸੀ.
ਫਿਲੌਰ, 4 ਅਕਤੂਬਰ (ਸਤਿੰਦਰ ਸ਼ਰਮਾ)-ਸਟੂਡੈਂਟ ਯੂਥ ਫਰੰਟ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅੰਕੁਸ਼ ਮੁਠੱਡਾ ਨੇ ਪੰਜਾਬ ਸਰਕਾਰ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਕਾਲਰਸ਼ਿਪ ਸਕੀਮ ਅਧੀਨ ਆਉਂਦੇ ਐਸ.ਸੀ. ਵਿਦਿਆਰਥੀਆਂ ਤੋਂ ਦਾਖ਼ਲੇ ਸਮੇਂ ਕਿਸੇ ਵੀ ਤਰ੍ਹਾਂ ਦੀ ਫੀਸ ਨਾ ਵਸੂਲੀ ਜਾਵੇ ਅਤੇ ਨਾ ਹੀ ਵਿਦਿਆਰਥੀਆਂ ’ਤੇ ਆਪਣੀ ਮਰਜ਼ੀ ਦੇ ਨਿਯਮ ਥੋਪੇ ਜਾਣ। ਮੁਠੱਡਾ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਈ ਗਈ ਸ਼ਿਕਾਲਰਸ਼ਿਪ ਸਕੀਮ ਦਾ ਮਕਸਦ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਚ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਇਤਾ ਦੇਣਾ ਹੈ ਪਰ ਕਈ ਕਾਲਜ ਅਤੇ ਯੂਨੀਵਰਸਿਟੀਆਂ ਦਾਖ਼ਲੇ ਦੇ ਨਾਮ ’ਤੇ ਵਿਦਿਆਰਥੀਆਂ ਤੋਂ ਫੀਸਾਂ ਅਤੇ ਹੋਰ ਚਾਰਜ ਵਸੂਲ ਰਹੀਆਂ ਹਨ, ਜੋ ਕਿ ਸਕੀਮ ਦੀ ਭਾਵਨਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਪਿਛੜੇ ਵਰਗਾਂ ਦੇ ਬਹੁਤ ਸਾਰੇ ਵਿਦਿਆਰਥੀ ਆਰਥਿਕ ਤੰਗੀ ਕਾਰਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਜੇ ਕਾਲਜ ਅਤੇ ਯੂਨੀਵਰਸਿਟੀਆਂ ਵੱਧ ਫੀਸਾਂ ਅਤੇ ਗੈਰ-ਜ਼ਰੂਰੀ ਸ਼ਰਤਾਂ ਲਾਉਣਗੀਆਂ ਤਾਂ ਹਜ਼ ਾ ਰਾਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਸਕਦੀ ਹੈ। ਮੁਠੱਡਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਕਾਲਰਸ਼ਿਪ ਦੀ ਰਕਮ ਸਮੇਂ ਸਿਰ ਜਾਰੀ ਕੀਤੀ ਜਾਵੇ ਅਤੇ ਸਾਰੇ ਸਿੱਖਿਆ ਸੰਸਥਾਵਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਐਸ.ਸੀ. ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕੀਤਾ ਜਾਵੇ । ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਵਿਦਿਆਰਥੀਆਂ ਦਾ ਸੋਸ਼ਣ ਬੰਦ ਨਾ ਕੀਤਾ ਗਿਆ ਤਾਂ ਵਿਦਿਆਰਥੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਫੋਟੋ ਫਾਇਲ ਨੰਬਰ-04ਸਤਿੰਦਰਫਿਲੌਰ01ਲੋਕਲ ਕੈਪਸ਼ਨ-ਅਕੁੰਸ਼ ਮੁਠੱਡਾ ਗੱਲਬਾਤ ਕਰਦੇ ਹੋਏ। ਤਸਵੀਰ-ਸਤਿੰਦਰ ਸ਼ਰਮਾ।