05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਉਲੰਪੀਅਨ ਪਰਗਟ ਸਿੰਘ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਨਿਯੁਕਤੀ ਦਾ ਐੱਨ.ਆਰ.ਆਈ. ਭਾਈਚਾਰੇ ਵਲੋਂ ਭਰਵਾਂ ਸਵਾਗਤ

ਆਦਮਪੁਰ, 4 ਅਕਤੂਬਰ (ਹਰਪ੍ਰੀਤ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਓਲੰਪੀਅਨ ਅਤੇ ਪਦਮਸ਼੍ਰੀ ਪ੍ਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਦੇਸ਼-ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਭਾਰਤੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕੈਨੇਡਾ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਜਤਿੰਦਰ ਜੈ ਮਿਨਹਾਸ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਨਾਲ ਪੰਜਾਬ ਕਾਂਗਰਸ ਵਿੱਚ ਨਵਾਂ ਜੋਸ਼, ਸਹੀ ਦਿਸ਼ਾ ਅਤੇ ਉਤਸ਼ਾਹ ਪੈਦਾ ਹੋਵੇਗਾ।

Ad Position 21
No active advertisement
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਉਲੰਪੀਅਨ ਪਰਗਟ ਸਿੰਘ ਨਾਲ ਯਾਦਗਾਰੀ ਪਲਾਂ ਦੌਰਾਨ ਕੈਨੇਡਾ ਦੇ ਉੱਘੇ ਸਮਾਜ ਸੇਵੀ ਜਤਿੰਦਰ ਜੇ ਮਿਨਹਾਸ। ਤਸਵੀਰ ਹਰਪ੍ਰੀਤ ਸਿੰਘ 05-10-2026
ਆਦਮਪੁਰ, 4 ਅਕਤੂਬਰ (ਹਰਪ੍ਰੀਤ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਓਲੰਪੀਅਨ ਅਤੇ ਪਦਮਸ਼੍ਰੀ ਪ੍ਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਦੇਸ਼-ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਭਾਰਤੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕੈਨੇਡਾ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਜਤਿੰਦਰ ਜੈ ਮਿਨਹਾਸ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਨਾਲ ਪੰਜਾਬ ਕਾਂਗਰਸ ਵਿੱਚ ਨਵਾਂ ਜੋਸ਼, ਸਹੀ ਦਿਸ਼ਾ ਅਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਸਪੋਰਟਸਮੈਨ ਵਾਲੇ ਜਜ਼ਬੇ ਨਾਲ ਪ੍ਰਗਟ ਸਿੰਘ ਪੂਰੀ ਟੀਮ ਨੂੰ ਇੱਕਜੁੱਟ ਕਰਨਗੇ ਅਤੇ ਪਾਰਟੀ ਨੂੰ ਸੂਬੇ ਵਿੱਚ ਮੁੜ ਲੀਹਾਂ ‘ਤੇ ਲਿਆ ਕੇ ਬੂਥ ਪੱਧਰ ਤੱਕ ਮਜ਼ਬੂਤ ਬਣਾਉਣਗੇ। ਜਤਿੰਦਰ ਜੇ ਮਿਨਹਾਸ ਨੇ ਕਿਹਾ ਕਿ ਪਰਗਟ ਸਿੰਘ ਜਲੰਧਰ ਕੈਂਟ ਹਲਕੇ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ। ਉਨ੍ਹਾਂ ਹਮੇਸ਼ਾ ਵਿਧਾਨ ਸਭਾ ਅੰਦਰ ਅਤੇ ਬਾਹਰ ਮਰਿਆਦਾ ਵਿੱਚ ਰਹਿ ਕੇ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਅਹਿਮ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਵੀ ਤੱਥਾਂ ਦੇ ਆਧਾਰ ‘ਤੇ ਘੇਰਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋ ਕੇ ਉੱਭਰੇਗੀ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਜੁੜਿਆ ਹਰ ਪ੍ਰਵਾਸੀ ਭਾਰਤੀ ਇਸ ਨਿਯੁਕਤੀ ਤੋਂ ਬਹੁਤ ਖੁਸ਼ ਹੈ। ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜੈ ਮਿਨਹਾਸ ਨੇ ਕਿਹਾ ਕਿ ਪਾਰਟੀ ਨੇ ਪਰਗਟ ਸਿੰਘ ‘ਤੇ ਜੋ ਵੱਡਾ ਭਰੋਸਾ ਜਤਾਇਆ ਹੈ, ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਿਆਸ ਪਿੰਡ ਵਿਖੇ ਵਾਟਰ ਕੂਲਰ ਭੇਟ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਕਿਸ਼ਨਗੜ੍ਹ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਲੱਡੂ ਵੰਡੇ
Ad Position 24