06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਰੱਖਣ ਦੇ ਹੁਕਮ

ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਨੁਆਇਸ ਪਲਿਊਸ਼ਨ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਹੁਕਮ ਜਾਰੀ ਕੀਤਾ ਹੈ ਕਿ ਮੈਰਿਜ ਪੈਲੇਸ, ਪਬਲਿਕ ਲੋਕੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹਰ ਪ੍ਰਕਾਰ ਦੇ ਵਾਹਨਾਂ ’ਤੇ ਪਰੈਸ਼ਰ ਹਾਰਨਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।

Ad Position 21
No active advertisement
ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਨੁਆਇਸ ਪਲਿਊਸ਼ਨ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਹੁਕਮ ਜਾਰੀ ਕੀਤਾ ਹੈ ਕਿ ਮੈਰਿਜ ਪੈਲੇਸ, ਪਬਲਿਕ ਲੋਕੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹਰ ਪ੍ਰਕਾਰ ਦੇ ਵਾਹਨਾਂ ’ਤੇ ਪਰੈਸ਼ਰ ਹਾਰਨਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ ਅਤੇ ਪਬਲਿਕ ਲੋਕੇਸ਼ਨਾਂ ਆਦਿ ’ਤੇ ਲਾਊਡ ਸਪੀਕਰ ਆਦਿ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ ਅਤੇ ਪ੍ਰਵਾਨਗੀ ਉਪਰੰਤ ਲਾਊਡ ਸਪੀਕਰ ਦੀ ਵਰਤੋਂ ਕਰਨ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ ਅਤੇ ਆਵਾਜ਼ ਨਿਯਤ ਮਿਆਰਾਂ ਅਨੁਸਾਰ ਹੀ ਹੋਵੇਗੀ। ਇਸ ਤੋਂ ਇਲਾਵਾ ਸਬਜ਼ੀ ਵੇਚਣ ਵਾਲੇ, ਕਬਾੜੀ, ਠੇਲੇ, ਈ-ਰਿਕਸ਼ਾ, ਆਟੋ ਆਦਿ ਵਲੋਂ ਸਪੀਕਰ ਜਾਂ ਕਿਸੇ ਹੋਰ ਧੁਨੀ ਉਤਪੰਨ ਕਰਨ ਵਾਲੇ ਉਪਕਰਣ ਦੀ ਵਰਤੋਂ ਕਰਕੇ ਸ਼ੋਰ ਕਰਨ ’ਤੇ ਵੀ ਰੋਕ ਰਹੇਗੀ। ਇਹ ਹੁਕਮ 5 ਦਸੰਬਰ 26 ਤੱਕ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਰ ਦੇ ਡਾਕ ਕਰਮਚਾਰੀਆਂ ਲਈ ਡਿਜੀਟਲ ਯੁੱਗ ਦੀ ਨਵੀਂ ਸ਼ੁਰੂਆਤ-ਧਰਮਪਾਲ ਸਿੰਘ ਅਗਲੀ ਖ਼ਬਰ ਸਟੇਸ਼ਨ ਸਾਹਮਣੇ ਵਾਲੀ ਰੋਡ, ਮਾਈ ਹੀਰਾਂ ਗੇਟ, ਖਿੰਗਰਾਂ ਗੇਟ ਰੋਡ ’ਤੇ ਲੱਗਦੇ ਜਾਮ ਨਾਲ ਟ੍ਰੈਫਿਕ ਸਮੱਸਿਆ ਵਧੀ
Ad Position 24