ਡੀ. ਸੀ. ਤੇ ਸੀ. ਪੀ. ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਸਮਾਗਮਾਂ ਦੌਰਾਨ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਹ ਜਾਣਕਾਰੀ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦਿੱਤੀ।
ਦ
ਦੋਵਾਂ ਅਧਿਕਾਰੀਆਂ ਨੇ ਕਿਹਾ, ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ
06-10-2026
ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਸਮਾਗਮਾਂ ਦੌਰਾਨ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਹ ਜਾਣਕਾਰੀ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦਿੱਤੀ। ਦੋਵਾਂ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਅਤੇ ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਤੀਰਥ ਯਾਤਰਾ ਅਤੇ 24 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿਆਪਕ ਪ੍ਰਬੰਧ ਕੀਤੇ ਜਾਣਗੇ, ਜਿਸ ਦੇ ਲਈ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਸਮਾਗਮਾਂ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਰਧਾਲੂਆਂ ਦੀ ਸੁਵਿਧਾ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਅਤੇ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਲੋੜੀਂਦੇ ਬੰਦੋਬਸਤ ਵੀ ਯਕੀਨੀ ਬਣਾਏ ਜਾਣਗੇ। ਇਸ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵੱਡਮੁੱਲ਼ੇ ਸੁਝਾਅ ਦਿੱਤੇ। ਮੀਟਿੰਗ ਵਿੱਚ ਕਮ ਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਸੀ.ਪੀ. ਪਰਮਿੰਦਰ ਸਿੰਘ, ਐੱਸ.ਡੀ.ਐੱਮ. ਸ਼ੁਭੀ ਆਂਗਰਾ ਤੋਂ ਇਲਾਵਾ ਭਗਵਾਨ ਵਾਲਮੀਕਿ ਟਰੱਸਟ ਸ਼ਕਤੀ ਨਗਰ ਦੇ ਪ੍ਰਧਾਨ ਵਿਪਨ ਸਭਰਵਾਲ, ਸੁਭਾਸ਼ ਸੋਂਧੀ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।