06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਡੀ. ਸੀ. ਵਰਜੀਤ ਵਾਲੀਆ ਧਰਮਪਤਨੀ ਨਾਲ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ’ਚ ਪਹੁੰਚੇ

ਜਲੰਧਰ, 5 ਅਕਤੂਬਰ (ਸ਼ਿਵ)-ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਤਾਨੀਆ ਬੈਂਸ ਆਈ. ਏ.

Ad Position 21
No active advertisement
ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਸ਼ਿਵ)-ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਤਾਨੀਆ ਬੈਂਸ ਆਈ. ਏ. ਐਸ. ਅਧਿਕਾਰੀ, ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ, ਨੂਰਮਹਿਲ ਵਿਖੇ ਪਧਾਰੇ। ਇਸ ਮੌਕੇ ਉਨ੍ਹਾਂ ਨੇ ਸੰਸਥਾਨ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਮਾਜਿਕ, ਵਾਤਾਵਰਣਕ ਅਤੇ ਅਧਿਆਤਮਿਕ ਗਤੀਵਿਧੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਿਵਯ ਸਰੋਵਰ ’ਚ ਕੁਦਰਤੀ ਸੰਰੱਖਣ, ਜਲ-ਸੰਭਾਲ ਅਤੇ ਵਾਤਾਵਰਨ ਦੀ ਸੁਰੱਖਿਆ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਕਾਮਧੇਨੂ ਗਊਸ਼ਾਲਾ ਦਾ ਦੌਰਾ ਕਰਕੇ ਗਊ ਸੇਵਾ ਅਤੇ ਪਸ਼ੂ ਸੰਭਾਲ ਲਈ ਸੰਸਥਾਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਦੇਖਿਆ ਅਤੇ ਗਊਸ਼ਾਲਾ ਦੀਆਂ ਵਿਵਸਥਾਵਾਂ ਅਤੇ ਸੇਵਾ ਗਤੀਵਿਧੀਆਂ ਬਾਰੇ ਜਾਣਕਾਰੀ ਲਈ। ਇਸ ਉਪਰੰਤ ਦੰਪਤੀ ਨੇ ਆਸ਼ਰਮ ਕੰਪਲੈਕਸ ਵਿਚ ਪੌਦੇ ਵੀ ਲਗਾਏ।
Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਰਾਮਾ ਮੰਡੀ ਨੇ 107ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਗੁਰਚਰਨ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਵਾਰਡ ਨੰਬਰ 1 ਦੇ ਪ੍ਰਧਾਨ ਨਿਯੁਕਤ
Ad Position 24