06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

2 ਟਿੱਪਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਚਾਲਕ ਦੀ ਮੌਤ

ਅੱਪਰਾ/ਲਸਾੜਾ, 5 ਅਕਤੂਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)-ਬੀਤੀ ਰਾਤ ਫਿਲੌਰ ਨਵਾਂਸ਼ਹਿਰ ਮੁੱਖ ਮਾਰਗ ’ਤੇ ਪਿੰਡ ਸੇਲਕੀਆਣਾ ਸਤਿਸੰਗ ਘਰ ਦੇ ਨਜ਼ਦੀਕ 2 ਟਿੱਪਰਾਂ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਅਜੀਤ ਡੈਸਕ 06-10-2026
ਅੱਪਰਾ/ਲਸਾੜਾ, 5 ਅਕਤੂਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)-ਬੀਤੀ ਰਾਤ ਫਿਲੌਰ ਨਵਾਂਸ਼ਹਿਰ ਮੁੱਖ ਮਾਰਗ ’ਤੇ ਪਿੰਡ ਸੇਲਕੀਆਣਾ ਸਤਿਸੰਗ ਘਰ ਦੇ ਨਜ਼ਦੀਕ 2 ਟਿੱਪਰਾਂ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਆਈ ਪਰਮਜੀਤ ਸਿੰਘ ਇੰਚਾਰਜ ਪੁਲਿਸ ਚੌਕੀ ਲਸਾੜਾ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਕਰੀਬ 2 ਟਿੱਪਰ ਜੋ ਕਿ ਇੱਕ ਦੂਸਰੇ ਤੋਂ ਉਲਟ ਸਾਈਡ ਤੋਂ ਆ ਰਹੇ ਸਨ, ਪਿੰਡ ਸੇਲਕੀਆਣਾ ਸਤਿਸੰਗ ਘਰ ਦੇ ਨਜ਼ਦੀਕ ਦੋਨੋਂ ਟਿੱਪਰਾਂ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਫਿਲੌਰ ਸਾਈਡ ਤੋਂ ਆ ਰਹੇ ਟਿੱਪਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਜੰਗੀ ਰਾਣਾ ਜ਼ਿਲ੍ਹਾ ਬਠਿੰਡਾ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ’ਚ ਮਾਰੇ ਗਏ ਹਰਪ੍ਰੀਤ ਸਿੰਘ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਪੋਸਟ ਮਾਰਟਮ ਸਿਵਲ ਹਸਪਤਾਲ ਫਿਲੌਰ ਤੋਂ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਸਪੁਰਦ ਕਰ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦਾ ਐਲਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਝੋਨੇ ਦੀ ਸਰਕਾਰੀ ਰੇਟ ’ਤੇ ਖ਼ਰੀਦ ਯਕੀਨੀ ਬਣਾਉਣ ਦੀ ਮੰਗ
Ad Position 24