07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਢੀਂਡਸਾ ਦੀ ਅਗਵਾਈ ਹੇਠ ‘ਜਨ ਸੰਪਰਕ’ ਮੁਹਿੰਮ ਦੀ ਸ਼ੁਰੂਆਤ

ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀਆਂ ਦੀ ਸਫ਼ਲਤਾ ਤੋਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੇਲਵੇ ਰੋਡ ’ਤੇ ਮੁਹੱਲਾ ਗੋਬਿੰਦਗੜ੍ਹ ਵਿਖੇ ਘਰ-ਘਰ ਜਨ ਸੰਪਰਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਥਾਨਕ ਮੁੱਦਿਆਂ ਅਤੇ ਜਨਤਾ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਿਲ ਕਰਨ ਲਈ ਪ੍ਰੋਫਾਰਮੇ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀਆਂ ਦੀ ਸਫ਼ਲਤਾ ਤੋਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੇਲਵੇ ਰੋਡ ’ਤੇ ਮੁਹੱਲਾ ਗੋਬਿੰਦਗੜ੍ਹ ਵਿਖੇ ਘਰ-ਘਰ ਜਨ ਸੰਪਰਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਥਾਨਕ ਮੁੱਦਿਆਂ ਅਤੇ ਜਨਤਾ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਿਲ ਕਰਨ ਲਈ ਪ੍ਰੋਫਾਰਮੇ ਵੰਡੇ ਗਏ। ਜਿਸ ਰਾਹੀਂ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਜਨਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਚੋਣ ਮੈਨੀਫੈਸਟੋ ਵਿਚ ਦਰਜ ਕੀਤੀ ਜਾਵੇਗੀ । ਇਸ ਮੌਕੇ ਇਕਬਾਲ ਸਿੰਘ ਢੀਂਡਸਾ ਤੇ ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਨੇ ਕਿਹਾ ਕਿ ਅਜਿਹੀਆਂ ਜਨ ਸੰਪਰਕ ਗਤੀਵਿਧੀਆਂ ਰਾਹੀਂ ਲੋਕਾਂ ਨਾਲ ਨਿਰੰਤਰ ਸੰਵਾਦ ਕਾਇਮ ਰੱਖਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਉਣ ਲਈ ਕੰਮ ਕੀਤਾ ਜਾਵੇਗਾ । ਇਸ ਮੌਕੇ ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਅਰਜਨ ਬਹਿਲ, ਗੁਰਪ੍ਰੀਤ ਸਿੰਘ ਸਚਦੇਵਾ, ਪ੍ਰਮਦੀਪ ਸਿੰਘ ਗੁੰਬਰ, ਗੌਰਵ ਭਗਤ, ਹਰਪ੍ਰੀਤ ਸਿੰਘ ਬਾਂਸਲ, ਅਵਤਾਰ ਸਿੰਘ, ਜਤਿੰਦਰ ਸਿੰਘ, ਰੀਟਾ ਕੌਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਰਵਾਈ ਦੀ ਮੰਗ ਨੂੰ ਲੈ ਕੇ ਲੇਖਕ ਭਾਈਚਾਰੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨਾਂ ’ਚ ਸ਼ਾਮਿਲ ਹੋਣ ਦਾ ਸੱਦਾ ਅਗਲੀ ਖ਼ਬਰ ਅਦਾਲਤ ਵਲੋਂ ਮਾਂ ਭਗਵਤੀ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਿਰੁੱਧ ਦਾਇਰ ਕੇਸ ਖਾਰਜ
Ad Position 24