07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਰਵਾਈ ਦੀ ਮੰਗ ਨੂੰ ਲੈ ਕੇ ਲੇਖਕ ਭਾਈਚਾਰੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨਾਂ ’ਚ ਸ਼ਾਮਿਲ ਹੋਣ ਦਾ ਸੱਦਾ

ਜਲੰਧਰ, 6 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਮਜ਼ਦੂਰ ਆਗੂ ਅਤੇ ਕਹਾਣੀਕਾਰ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਬੋਲਣ, ਹਮਲਾ ਕਰਨ ਅਤੇ ਜਨਮ ਦਿਹਾੜੇ ਦੇ ਸਮਾਗਮ ਦੀ ਤਿਆਰੀ ਕਰਦੇ ਕਾਰਕੁਨਾਂ ਦੇ ਮੋਬਾਈਲ ਖੋਹਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਾਹਿਤਕਾਰਾਂ, ਬੁੱਧੀਜੀਵੀਆਂ, ਲੇਖਕਾਂ, ਰੰਗ ਕਰਮੀਆਂ ਅਤੇ ਕਵੀਆਂ ਨੇ ਇਕ ਸਾਂਝੀ ਮੀਟਿੰਗ ਕੀਤੀ। ਕੇਂਦਰੀ ਲੇਖਕ ਸਭਾ (ਸੇਖੋਂ) ਦੇ ਸੀਨੀਅਰ ਆਗੂ ਸੰਧੂ ਵਰਿਆਣਵੀ, ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਦੇ ਮੈਂਬਰ ਡਾ. ਪਰਮਿੰਦਰ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਅਤੇ ਪਾਸ਼ ਟਰੱਸਟ ਦੇ ਮੈਂਬਰ ਗੁਰਮੀਤ ਸਿੰਘ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਆਗੂ ਸੁਰਜੀਤ ਜੱਜ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਹੈ ਕਿ 9 ਅਕਤੂਬਰ ਨੂੰ ਨਕੋਦਰ (ਜਲੰਧਰ), 14 ਅਕਤੂਬਰ ਨੂੰ ਸੰਧਵਾਂ (ਫਰੀਦਕੋਟ) ਅਤੇ 15 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਸਾਹਿਤਕਾਰਾਂ, ਲੇਖਕਾਂ, ਬੁੱਧੀਜੀਵੀਆਂ, ਕਵੀਆਂ, ਰੰਗ ਕਰਮੀਆਂ, ਤਰਕਸ਼ੀਲ, ਜਮਹੂਰੀਅਤ ਪਸੰਦ ਲੋਕਾਂ ਅਤੇ ਜਨਤਕ ਜੱਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ’ਚ ਇਨ੍ਹਾਂ ਇਕੱਠਾਂ ’ਚ ਸ਼ਾਮਿਲ ਹੋਣ। ਇਸ ਮੀਟਿੰਗ ’ਚ ਪ੍ਰੋ. ਤੇਜਿੰਦਰ ਵਿਰਲੀ, ਹਰਵਿੰਦਰ ਭੰਡਾਲ, ਡਾ. ਸੈਲੇਸ਼, ਸੁਰਿੰਦਰ ਕੁਮਾਰੀ ਕੋਛੜ, ਹਰਮੇਸ਼ ਮਾਲੜੀ, ਕਸ਼ਮੀਰ ਘੁੱਗ ਸ਼ੋਰ, ਕਵੀ ਕੁਲਵੰਤ ਕੌਰ ਨਗਰ, ਪਲਸ ਮੰਚ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਪੱਪੀ ਅਤੇ ਪ੍ਰਧਾਨ ਅਮੋਲਕ ਸਿੰਘ, ਪ੍ਰੋ ਗੋਪਾਲ ਬੁੱਟਰ, ਮੱਖਣ ਮਾਨ, ਕੁਲਬੀਰ ਸੰਘੇੜਾ, ਸੁਰਿੰਦਰ ਕੌਰ ਸੰਘੇੜਾ ਅਤੇ ਪ੍ਰਸ਼ੋਤਮ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਬੈਠਕ ਅਗਲੀ ਖ਼ਬਰ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਢੀਂਡਸਾ ਦੀ ਅਗਵਾਈ ਹੇਠ ‘ਜਨ ਸੰਪਰਕ’ ਮੁਹਿੰਮ ਦੀ ਸ਼ੁਰੂਆਤ
Ad Position 24