07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਾਈ ਕੋਰਟ ਦੇ ਫੈਸਲੇ ਨੇ ‘ਆਪ’ ਸਰਕਾਰ ਦੀ ‘ਕੱਟੜ ਇਮਾਨਦਾਰੀ’ ਸੰਬੰਧੀ ਦਾਅਵਿਆਂ ਨੂੰ ਕੀਤਾ ਬੇਨਕਾਬ-ਬਰਾੜ

ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਦੇ ਓ.

Ad Position 21
No active advertisement
ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਦੇ ਓ. ਐਸ. ਡੀ. ਨਾਲ ਸੰਬੰਧਿਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਫੈਸਲੇ ਨਾਲ ਸਰਕਾਰ ਦੀ ਕੱਟੜ ਇਮਾਨਦਾਰੀ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਆਪਣੀ ਪਾਰਦਰਸ਼ਤਾ ਅਤੇ ਇਮਾਨਦਾਰੀ ’ਤੇ ਪੂਰਾ ਭਰੋਸਾ ਹੈ ਤਾਂ ਉਸ ਨੂੰ ਜਾਂਚ ਤੋਂ ਡਰਨ ਦੀ ਬਜਾਏ ਇਸ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾਉਣਾ ਚਾਹੀਦਾ ਹੈ । ਉਨ੍ਹਾਂ ਦੋਸ਼ ਲਾਇਆ ਕਿ ਈ.ਡੀ. ਵਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਨਾ ਕਰਨਾ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ । ਭਾਜਪਾ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਏ ਗਏ ‘ਇਮਾਨਦਾਰ ਸੀਐੱਮ’ ਵਾਲੇ ਬੋਰਡਾਂ ਦੇ ਦਾਅਵਿਆਂ ਨੂੰ ਸੱਚ ਮੰਨਿਆ ਜਾਵੇ ਤਾਂ ਸਰਕਾਰ ਨੂੰ ਜਾਂਚ ਦਾ ਸਾਹਮਣਾ ਕਰਨ ਤੋਂ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਸੀਬੀਆਈ ਦੀ ਕਾਰਵਾਈ ਕੇਂਦਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦੀ ਹੈ-ਪਵਨ ਟੀਨੂੰ ਅਗਲੀ ਖ਼ਬਰ ਜੈਦੇਵ ਸਿੰਘ ਧੁੱਗਾ ਨੇ ਸਮਾਜਿਕ ਤੇ ਧਾਰਮਿਕ ਖੇਤਰ ’ਚ ਵਧ-ਚੜ੍ਹ ਕੇ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ
Ad Position 24