ਖੇਡਾਂ ਵਤਨ ਪੰਜਾਬ ਦੀਆਂ ਟੈਨਿਸ ਕ੍ਰਿਕਟ ’ਚੋਂ ਆਦਰਸ਼ ਨਗਰ ਸਕੂਲ ਚੈਂਪੀਅਨ
ਜਲੰਧਰ, 6 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬੀ ਦੀਆਂ ਤੇ ਮਹਿਲਾਵਾਂ ਦੇ ਟੈਨਿਸ ਕ੍ਰਿਕਟ ਮੁਕਾਬਲੇ ’ਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਜਲੰਧਰ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ।
ਜਲੰਧਰ, 6 ਅਕਤੂਬਰ (ਡਾ.ਜਤਿੰਦਰ ਸਾਬੀ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬੀ ਦੀਆਂ ਤੇ ਮਹਿਲਾਵਾਂ ਦੇ ਟੈਨਿਸ ਕ੍ਰਿਕਟ ਮੁਕਾਬਲੇ ’ਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਜਲੰਧਰ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕੁਲਦੀਪ ਕੌਰ ਵਲੋਂ ਦਿੱਤੀ ਗਈ। ਉਨ੍ਹਾਂ ਨੇ ਇਸ ਮੌਕੇ ’ਤੇ ਜੇਤੂ ਮਹਿਲਾ ਟੀਮ ਦੀਆਂ ਖਿਡਾਰਨਾਂ ਤੇ ਉਨ੍ਹਾਂ ਦੀ ਕੋਚ ਸ਼ਰਨਦੀਪ ਕੌਰ ਡੀ.ਪੀ.ਈ ਨੂੰ ਵਧਾਈ ਦਿੱਤੀ ਤੇ ਨਾਲ ਹੀ ਸਾਰੇ ਸਕੂਲ ਦੇ ਸਟਾਫ ਮੈਂਬਰਾਂ ਨੇ ਇਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਵਧਾਈ ਦਿੱਤੀ।