08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰਦੁਆਰਾ ਆਦਰਸ਼ ਨਗਰ ਵਿਖੇ ਪਹਿਲੇ ਪਾਤਿਸ਼ਾਹ ਦੇ ਜੋਤੀ-ਜੋਤਿ ਦਿਵਸ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

ਜਲੰਧਰ, 7 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 08-10-2026
ਜਲੰਧਰ, 7 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਭਾਈ ਅਮਨਪ੍ਰੀਤ ਸਿੰਘ (ਪਾਉਂਟਾ ਸਾਹਿਬ ਵਾਲੇ) ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ, ਜਿਸ ’ਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ, ਐੱਚ.ਪੀ. ਸਿੰਘ ਮੱਕੜ, ਅਮਰਜੀਤ ਸਿੰਘ ਬਸਰਾ, ਹਰਜਿੰਦਰ ਸਿੰਘ ਠੇਕੇਦਾਰ, ਬਰਿੰਦਰ ਸਿੰਘ ਸਾਹਨੀ, ਅਵਤਾਰ ਸਿੰਘ ਅਨੰਦ, ਸਤਨਾਮ ਸਿੰਘ, ਮਨਜੀਤ ਸਿੰਘ ਬਿੰਦਰਾ ਅਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਮੇਅਰ ਧੀਰ ਤੇ ਹਲਕਾ ਇੰਚਾਰਜ ਕੋਹਲੀ ਵਲੋਂ ਡੀ. ਬੀ. ਏ. ਦੀ ਪਾਰਕਿੰਗ ’ਚ ਨਵੀਆਂ ਫਲੱਡ ਲਾਈਟਾਂ ਦਾ ਉਦਘਾਟਨ ਅਗਲੀ ਖ਼ਬਰ ਜਨਤਕ ਸੇਵਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਵਰ੍ਹੇ ਪੂਰੇ ਹੋਣ ’ਤੇ ਲੱਡੂ ਵੰਡੇ
Ad Position 24