ਸਟੇਟ ਪਬਲਿਕ ਸਕੂਲ ਦੀਆਂ 2 ਅਧਿਆਪਕਾਂ ‘ਸ਼ਿਕਸ਼ਕ ਗੌਰਵ ਸਨਮਾਨ’ ਨਾਲ ਸਨਮਾਨਿਤ
ਜਲੰਧਰ ਛਾਉਣੀ, 7 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਛਾਉਣੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਅਧਿਆਪਕਾਵਾਂ ਸ੍ਰੀਮਤੀ ਵੰਦਨਾ ਅਤੇ ਸ੍ਰੀਮਤੀ ਪਲਵੀ ਨੂੰ ਅਧਿਆਪਕ ਦਿਵਸ ਦੇ ਸਬੰਧ ’ਚ ‘ਸ਼ਿਕਸ਼ਕ ਗੌਰਵ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ । ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਦਾ ਪ੍ਰਤੀਕ ਹੈ ।
ਜਲੰਧਰ ਛਾਉਣੀ, 7 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਛਾਉਣੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਅਧਿਆਪਕਾਵਾਂ ਸ੍ਰੀਮਤੀ ਵੰਦਨਾ ਅਤੇ ਸ੍ਰੀਮਤੀ ਪਲਵੀ ਨੂੰ ਅਧਿਆਪਕ ਦਿਵਸ ਦੇ ਸਬੰਧ ’ਚ ‘ਸ਼ਿਕਸ਼ਕ ਗੌਰਵ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ । ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਦਾ ਪ੍ਰਤੀਕ ਹੈ । ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸਵੀਨਾ ਬਹਿਲ ਨੇ ਦੋਵਾਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।