ਬਲਾਕ ਸੰਮਤੀ ਮੈਂਬਰ ਸੂਬਾ ਸਿੰਘ ਤੇ ਸਰਪੰਚ ਜੋਗਾ ਸਿੰਘ ਵਲੋਂ ‘ਆਪ’ ਵਿਚ ਸ਼ਾਮਿਲ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ
ਕਿਹਾ, ਚੁਣੇ ਹੋਏ ਨੁਮਾਇੰਦੇ ਹੋਣ ਦੇ ਨਾਤੇ ਪਿੰਡ ਦੀ ਲੋਕ ਮਿਲਣੀ ’ਚ ਗਏ ਸਨ
ਮਲਸੀਆਂ, 7 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਪਿੰਡ ਚੱਕ ਚੇਲਾ ਤੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਸੂਬਾ ਸਿੰਘ ਤੇ ਸਰਪੰਚ ਜੋਗਾ ਸਿੰਘ ਨੇ ਆਮ ਆਦਮੀ ਪਾਰਟੀ (‘ਆਪ) ਵਿਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਗੱਲਬਾਤ ਕਰਦਿਆਂਸੂਬਾ ਸਿੰਘ ਤੇ ਜੋਗਾ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਦੇ ਆਪਣੇ ਪਿੰਡ ਚੱਕ ਚੇਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰੀ ਦੀ ਅਗਵਾਈ ਹੇਠ ਇਕ ‘ਲੋਕ ਮਿਲਣੀ’ ਰੱਖੀ ਗਈ ਸੀ।
ਬ
ਬਲਾਕ ਸੰਮਤੀ ਮੈਂਬਰ ਸੂਬਾ ਸਿੰਘ ਤੇ ਸਰਪੰਚ ਜੋਗਾ ਸਿੰਘ
08-10-2026
ਮਲਸੀਆਂ, 7 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਪਿੰਡ ਚੱਕ ਚੇਲਾ ਤੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਸੂਬਾ ਸਿੰਘ ਤੇ ਸਰਪੰਚ ਜੋਗਾ ਸਿੰਘ ਨੇ ਆਮ ਆਦਮੀ ਪਾਰਟੀ (‘ਆਪ) ਵਿਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਗੱਲਬਾਤ ਕਰਦਿਆਂਸੂਬਾ ਸਿੰਘ ਤੇ ਜੋਗਾ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਦੇ ਆਪਣੇ ਪਿੰਡ ਚੱਕ ਚੇਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰੀ ਦੀ ਅਗਵਾਈ ਹੇਠ ਇਕ ‘ਲੋਕ ਮਿਲਣੀ’ ਰੱਖੀ ਗਈ ਸੀ। ਅਸੀਂ ਦੋਨੋਂ ਪਿੰਡ ਦੇ ਇਕ ਜ਼ਿੰਮੇਵਾਰ, ਮੁਹਤਬਰ ਤੇ ਚੁਣੇ ਹੋਏ ਨੁਮਾਇੰਦੇ ਹੋਣ ਦੇ ਨਾਤੇ ਇਸ ਲੋਕ ਮਿਲਣੀ ਵਿਚ ਗਏ ਸਨ ਤਾਂ ਜੋ ਪਿੰਡ ਦੇ ਵਿਕਾਸ ਕਾਰਜਾਂ ਤੇ ਮਸਲਿਆਂ ਬਾਰੇ ਗੱਲਬਾਤ ਕੀਤੀ ਜਾ ਸਕੇ। ਪਾਲਾ ਜਲਾਲਪੁਰੀ ਵਲੋਂ ‘ਲੋਕ ਮਿਲਣੀ’ ਦੌਰਾਨ ਸਾਡੇ ਦੋਨਾਂ ਦੇ ਪਾਰਟੀ ਦਾ ਮਫਰਲ ਪਾਇਆ ਗਿਆ ਤੇ ਉਸ ਤਸਵੀਰ ਨੂੰ ਸੋਸ਼ਲ ਮੀਡੀਆ ’ਤੇ ਪਾ ਕੇ ‘ਆਪ’ ਵਿਚ ਸ਼ਾਮਿਲ ਹੋਣ ਦਾ ਪ੍ਰਚਾਰ ਕੀਤਾ ਗਿਆ। ਆਮ ਆਦਮੀ ਪਾਰਟੀ ਵਲੋਂ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਦਾ ਅਸੀਂ ਖੰਡਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਸਾਡਾ ‘ਆਪ’ ਨਾਲ ਕੋਈ ਸੰਬੰਧ ਨਹੀਂ ਹੈ। ਅਸੀਂ ਹਮੇਸ਼ਾਂ ਪਿੰਡ ਦੇ ਲੋਕਾਂ ਦੀ ਭਲਾਈ ਤੇ ਵਿਕਾਸ ਦੀ ਗੱਲ ਕਰਦੇ ਹਾਂ ਤੇ ਪਹਿਲਾਂ ਵਾਂਗ ਹੀ ਲੋਕਾਂ ਦੀ ਸੇਵਾ ਕਰਦੇ ਰਹਾਂਗੇ।