08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬੈਂਕ ਤੋਂ ਪੈਸੇ ਕਢਵਾ ਕੇ ਜਾ ਰਹੀ ਔਰਤ ਤੋਂ 20 ਹਜ਼ਾਰ ਰੁਪਏ, ਮੋਬਾਈਲ ’ਤੇ ਚਾਬੀਆਂ ਲੁੱਟ ਕੇ ਫਰਾਰ ਹੋਏ ਮੋਟਰਸਾਈਕਲ ਸਵਾਰ

ਬਿਲਗਾ, 7 ਅਕਤੂਬਰ (ਤਜਿੰਦਰ ਕੁਮਾਰ)-ਬਿਲਗਾ ਵਿਖੇ ਦਿਨ-ਦਿਹਾੜੇ ਲੁੱਟ-ਖੋਹ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਔਰਤ ਤੋਂ 20 ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ਫੋਨ ਅਤੇ ਘਰ ਦੀਆਂ ਚਾਬੀਆਂ ਖੋਹ ਕੇ ਫਰਾਰ ਹੋਣ ’ਚ ਸਫ਼ਲ ਹੋ ਗਏ। ਪੀੜਤ ਮਹਿਲਾ ਦਲਜੀਤ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਪੱਤੀ ਨੀਲੋਵਾਲ, ਬਿਲਗਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਵੇਰੇ ਕਰੀਬ 10:25 ‘ਤੇ ਕੈਨਰਾ ਬੈਂਕ ਬਿਲਗਾ ਤੋਂ 20 ਹਜ਼ਾਰ ਰੁਪਏ ਕਢਵਾ ਕੇ ਮੋਟਰਸਾਈਕਲ ਦੀ ਕਿਸ਼ਤ ਭਰਨ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 08-10-2026
ਬਿਲਗਾ, 7 ਅਕਤੂਬਰ (ਤਜਿੰਦਰ ਕੁਮਾਰ)-ਬਿਲਗਾ ਵਿਖੇ ਦਿਨ-ਦਿਹਾੜੇ ਲੁੱਟ-ਖੋਹ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਔਰਤ ਤੋਂ 20 ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ਫੋਨ ਅਤੇ ਘਰ ਦੀਆਂ ਚਾਬੀਆਂ ਖੋਹ ਕੇ ਫਰਾਰ ਹੋਣ ’ਚ ਸਫ਼ਲ ਹੋ ਗਏ। ਪੀੜਤ ਮਹਿਲਾ ਦਲਜੀਤ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਪੱਤੀ ਨੀਲੋਵਾਲ, ਬਿਲਗਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਵੇਰੇ ਕਰੀਬ 10:25 ‘ਤੇ ਕੈਨਰਾ ਬੈਂਕ ਬਿਲਗਾ ਤੋਂ 20 ਹਜ਼ਾਰ ਰੁਪਏ ਕਢਵਾ ਕੇ ਮੋਟਰਸਾਈਕਲ ਦੀ ਕਿਸ਼ਤ ਭਰਨ ਜਾ ਰਹੀ ਸੀ। ਜਦ ਉਹ ਬੈਂਕ ਤੋਂ ਥੋੜੀ ਦੂਰੀ ’ਤੇ ਪਹੁੰਚੀ ਤਾਂ ਸਾਹਮਣੇ ਤੋਂ ਆਏ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦਾ ਲਿਫਾਫਾ ਝਪਟ ਲਿਆ, ਜਿਸ ’ਚ 20 ਹਜ਼ਾਰ ਰੁਪਏ ਨਕਦ, ਇੱਕ ਮੋਬਾਈਲ ਫੋਨ ਅਤੇ ਘਰ ਦੀਆਂ ਚਾਬੀਆਂ ਸਨ। ਪੀੜਤ ਔਰਤ ਨੇ ਦੱਸਿਆ ਕਿ ਉਸ ਨੇ ਤੁਰੰਤ ਰੌਲਾ ਪਾਇਆ ਅਤੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਰੌਲਾ ਸੁਣ ਕੇ ਕੁਝ ਰਾਹਗੀਰਾਂ ਨੇ ਵੀ ਲੁਟੇਰਿਆਂ ਨੂੰ ਫੜਨ ਲਈ ਪਿੱਛਾ ਕੀਤਾ, ਪਰ ਉਹ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਦਿਲਬਾਗ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਪੀੜਤ ਔਰਤ ਨਾਲ ਗੱਲਬਾਤ ਕਰਕੇ ਪੂਰੀ ਜਾਣਕਾਰੀ ਪ੍ਰਾਪਤ ਕੀਤੀ। ਥਾਣਾ ਮੁਖੀ ਨੇ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਜਾਂਚ-ਪੜਤਾਲ ਦੇ ਆਧਾਰ ‘ਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਿੱਦੜਪਿੰਡੀ ’ਚ ਚੋਰ ਵਾਲਮੀਕਿ ਮੰਦਰ ਦੀ ਗੋਲਕ ਚੁੱਕ ਕੇ ਫ਼ਰਾਰ ਅਗਲੀ ਖ਼ਬਰ ਵਿਧਾਇਕ ਸ਼ੇਰੋਵਾਲੀਆ ਵਲੋਂ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਦਿੱਤੀ ਵਧਾ...
Ad Position 24