12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਡੀਕਲ ਜਾਂਚ ਲਈ ਮੁਲਜ਼ਮਾਂ ਨੂੰ ਨਿੱਜੀ ਗੱਡੀ ’ਚ ਲੈ ਕੇ ਜਾਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਹੋਵੇਗੀ ਵਿਭਾਗੀ ਕਾਰਵਾਈ

ਜਲੰਧਰ, 11 ਅਕਤੂਬਰ (ਐੱਮ. ਐੱਸ.

Ad Position 21
No active advertisement
ਏ.ਸੀ.ਪੀ. ਕਰਨੈਲ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਜੀ.ਪੀ. ਸਿੰਘ 12-10-2026
ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ) - ਦੜ੍ਹੇ ਸੱਟੇ ਦੇ ਮਾਮਲੇ ਤਹਿਤ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਉਣ ਲਈ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਬਜਾਏ ਸਰਕਾਰੀ ਗੱਡੀ ’ਚ ਲੈ ਕੇ ਜਾਣ ਦੇ, ਇਕ ਨਿੱਜੀ ਗੱਡੀ ’ਚ ਸਿਵਲ ਹਸਪਤਾਲ ਲੈ ਕੇ ਪਹੁੰਚੇ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ’ਤੇ ਇਤਰਾਜ਼ ਹੋਣ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਇਸ ’ਤੇ ਤੁਰੰਤ ਪ੍ਰਤੀਕੀਰਿਆ ਦਿੱਤੀ। ਏ.ਸੀ.ਪੀ. ਉੱਤਰੀ ਕਰਨੈਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ’ਚ ਸ਼ਾਮਲ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੀਟੀ ਪਬਲਿਕ ਸਕੂਲ ਦੇ ਫਨਲੰਪਿਕਸ ’ਚੋਂ ਆਰਡਨੈਂਸ ਨੇ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਅਲਫਾ ਹਾਕੀ ਵਲੋਂ ਏਸ਼ੀਅਨ ਸੋਨ ਤਗਮਾ ਜੇਤੂ ਮਨਪ੍ਰੀਤ ਸਿੰਘ ਨੂੰ ਵਧਾਈ
Ad Position 24