12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ , ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਲੋਕ ਰਹੇ ਪ੍ਰੇਸ਼ਾਨ

ਜਲੰਧਰ, 11 ਅਕਤੂਬਰ (ਸ਼ਿਵ)- ਸ਼ਹਿਰ ਵਿੱਚ ਅੱਜ ਹੋਈ ਬਾਰਿਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਅੱਜ ਸਵੇਰੇ ਹੀ ਬੱਦਲਵਾਈ ਵਾਲਾ ਮੌਸਮ ਬਣਿਆ ਹੋਇਆ ਸੀ ਤਾਂ ਅੱਜ ਪਏ ਮੀਂਹ ਨਾਲ ਜਿੱਥੇ ਲੋਕਾਂ ਨੂੰ ਰਾਹਤ ਮਿਲੀ ਹੈ ਤਾਂ ਉਥੇ ਹੁਣ ਆਉਣ ਵਾਲੇ ਦਿਨਾਂ ਵਿਚ ਮੌਸਮ ਹੋਰ ਠੰਢਾ ਹੋਣ ਦੀ ਸੰਭਾਵਨਾ ਹੈ ਜਦਕਿ ਉੱਥੇ ਹੀ ਅੱਜ ਮੀਂਹ ਪੈਣ ਨਾਲ ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

Ad Position 21
No active advertisement
ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਸ਼ਿਵ)- ਸ਼ਹਿਰ ਵਿੱਚ ਅੱਜ ਹੋਈ ਬਾਰਿਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਅੱਜ ਸਵੇਰੇ ਹੀ ਬੱਦਲਵਾਈ ਵਾਲਾ ਮੌਸਮ ਬਣਿਆ ਹੋਇਆ ਸੀ ਤਾਂ ਅੱਜ ਪਏ ਮੀਂਹ ਨਾਲ ਜਿੱਥੇ ਲੋਕਾਂ ਨੂੰ ਰਾਹਤ ਮਿਲੀ ਹੈ ਤਾਂ ਉਥੇ ਹੁਣ ਆਉਣ ਵਾਲੇ ਦਿਨਾਂ ਵਿਚ ਮੌਸਮ ਹੋਰ ਠੰਢਾ ਹੋਣ ਦੀ ਸੰਭਾਵਨਾ ਹੈ ਜਦਕਿ ਉੱਥੇ ਹੀ ਅੱਜ ਮੀਂਹ ਪੈਣ ਨਾਲ ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸੜਕਾਂ ’ਤੇ ਪਾਣੀ ਖੜ੍ਹਨ ਅਤੇ ਟੋਏ ਹੋਣ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਆਈਆਂ। ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਨਕੋਦਰ ਚੌਕ ਵੱਲ ਆਉਂਦੇ ਸਮੇਂ, ਪੈਟਰੋਲ ਪੰਪ ਨੇੜੇ ਭਾਰਗੋ ਕੈਂਪ ਵਾਲੇ ਪਾਸੇ ਸੜਕ ਦੀ ਮਾੜੀ ਹਾਲਤ ਦੇਖਣ ਨੂੰ ਮਿਲ ਰਹੀ ਹੈ। ਸੜਕ ’ਤੇ ਕਈ ਥਾਵਾਂ ’ਤੇ ਟੋਏ ਪਏ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਸੜਕ ਦਾ ਇਕ ਹਿੱਸਾ ਬਣਾਇਆ ਗਿਆ ਸੀ, ਪਰ ਇਸ ਦੇ ਬਾਵਜੂਦ ਇੱਥੇ ਪਾਣੀ ਖੜ੍ਹਨ ਦੀ ਸਮੱਸਿਆ ਬਣੀ ਹੋਈ ਹੈ। ਸਥਾਨਕ ਲੋਕਾਂ ਅਨੁਸਾਰ, ਜਦੋਂ ਵੀ ਬਾਰਿਸ਼ ਹੁੰਦੀ ਹੈ ਤਾਂ ਇਸ ਸੜਕ ’ਤੇ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਕਈ-ਕਈ ਦਿਨਾਂ ਤੱਕ ਖੜ੍ਹਾ ਰਹਿੰਦਾ ਹੈ। ਇਸ ਕਾਰਨ ਪੈਦਲ ਲੰਘਣ ਵਾਲਿਆਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਤ ਇਹ ਬਣ ਜਾਂਦੇ ਹਨ ਕਿ ਲੋਕਾਂ ਲਈ ਪਾਣੀ ਵਿੱਚੋਂ ਲੰਘਣਾ ਵੀ ਮੁਸ਼ਕਲ ਹੋ ਜਾਂਦਾ ਹੈ। ਲੋਕਾਂ ਦੀ ਇਸ ਸਮੱਸਿਆ ਨੂੰ ਦੇਖਦਿਆਂ ਇਲਾਕੇ ਦੇ ਦੁਕਾਨਦਾਰਾਂ ਨੇ ਖੁਦ ਹੀ ਸੜਕ ’ਤੇ ਮਲਬਾ ਪਵਾ ਦਿੱਤਾ, ਤਾਂ ਜੋ ਰਾਹਗੀਰਾਂ ਨੂੰ ਆਉਣ-ਜਾਣ ਵਿਚ ਕੁਝ ਸੌਖ ਹੋ ਸਕੇ। ਇਸ ਘਟਨਾ ਨੇ ਨਗਰ ਨਿਗਮ ਜਲੰਧਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਿਹੜੇ ਕੰਮ ਦੀ ਜ਼ਿੰਮੇਵਾਰੀ ਨਗਰ ਨਿਗਮ ਦੀ ਹੈ, ਉਹ ਹੁਣ ਲੋਕਾਂ ਨੂੰ ਆਪਣੇ ਪੱਧਰ ’ਤੇ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਕੋਲ ਸੀਐਂਡਡੀ (ਨਿਰਮਾਣ ਅਤੇ ਢਾਹੁਣ ਵਾਲੇ ਮਲਬੇ) ਦੀ ਪ੍ਰੋਸੈਸਿੰਗ ਲਈ ਪਲਾਂਟ ਮੌਜੂਦ ਹਨ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਪਲਾਂਟਾਂ ਤੋਂ ਤਿਆਰ ਹੋਣ ਵਾਲੀ ਸਮੱਗਰੀ ਦੀ ਵਰਤੋਂ ਸੜਕਾਂ ਦੇ ਟੋਏ ਭਰਨ ਵਰਗੇ ਕੰਮਾਂ ਲਈ ਕੀਤੀ ਜਾ ਸਕਦੀ ਹੈ, ਪਰ ਇਸ ਦੇ ਬਾਵਜੂਦ ਸੜਕਾਂ ਦੀ ਮਾੜੀ ਹਾਲਤ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਲਾਕਾ ਵਾਸੀਆਂ ਵਿਚ ਇਸ ਗੱਲ ਨੂੰ ਲੈ ਕੇ ਨਾਰਾਜ਼ਗੀ ਹੈ ਕਿ ਵਾਰ-ਵਾਰ ਸਮੱਸਿਆਵਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਕੋਈ ਪੱਕਾ ਹੱਲ ਨਹੀਂ ਮਿਲ ਰਿਹਾ। ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਹਲਕਾ ਪੱਛਮੀ ਹੋਵੇ ਜਾਂ ਸ਼ਹਿਰ ਦਾ ਕੋਈ ਹੋਰ ਹਲਕਾ, ਆਖ਼ਰਕਾਰ ਲੋਕਾਂ ਨੂੰ ਆਪਣੀ ਸਹੂਲਤ ਲਈ ਖੁਦ ਹੀ ਕਦਮ ਚੁੱਕਣੇ ਪੈ ਰਹੇ ਹਨ।ਲੋਕਾਂ ਦਾ ਕਹਿਣਾ ਸੀ ਕਿ ਨਗਰ ਨਿਗਮ ਵਲੋਂ ਇਸ ਸੜਕ ਦੀ ਹਾਲਤ ਸੁਧਾਰਨ ਅਤੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ।
ਵਾਰਡ ਨੰਬਰ 61 ਵਿਚ ਕਈ ਦਿਨਾਂ ਤੋਂ ਘਰਾਂ ਵਿਚ ਆ ਰਿਹਾ ਗੰਦਾ ਪਾਣੀ
ਜਲੰਧਰ, ਸ਼ਹੀਦ ਬਾਬੂ ਲਾਭ ਸਿੰਘ ਨਗਰ, ਵਾਰਡ ਨੰਬਰ 61 ਵਿਚ ਮਾਤਾ ਗੁਜਰੀ ਸਕੂਲ ਦੇ ਨੇੜਲੇ ਮੁਹੱਲਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਘਰਾਂ ਵਿਚ ਗੰਦਾ ਪਾਣੀ ਆਉਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਇਸ ਸਮੱਸਿਆ ਸਬੰਧੀ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਬਲਵੀਰ ਕੌਰ ਨੂੰ ਜਾਣੂ ਕਰਵਾਇਆ। ਲੋਕਾਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਬਲਵੀਰ ਕੌਰ ਨੇ ਨਗਰ ਨਿਗਮ ਨੂੰ ਇਸ ਸਮੱਸਿਆ ਬਾਰੇ ਸੂਚਿਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਵੱਲੋਂ ਮੋਟਰ ਕੱਢ ਕੇ ਮੁਰੰਮਤ ਲਈ ਭੇਜਣ ਦੀ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਬਲਵੀਰ ਕੌਰ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੋਟਰ ਦੀ ਮੁਰੰਮਤ ਦੇ ਨਾਲ-ਨਾਲ ਸਭ ਤੋਂ ਪਹਿਲਾਂ ਪਾਣੀ ਦੀਆਂ ਪਾਈਪਾਂ ਵਿਚ ਆ ਰਹੇ ਫਾਲਟ ਦੀ ਵੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਈਪਾਂ ਵਿਚ ਕਿਸੇ ਤਰ੍ਹਾਂ ਦੀ ਖ਼ਰਾਬੀ ਹੈ, ਜਿਸ ਕਾਰਨ ਘਰਾਂ ਵਿਚ ਗੰਦਾ ਪਾਣੀ ਪਹੁੰਚ ਰਿਹਾ ਹੈ, ਤਾਂ ਉਸ ਦੀ ਪਛਾਣ ਕਰਕੇ ਤੁਰੰਤ ਠੀਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਘਰਾਂ ਵਿੱਚ ਗੰਦਾ ਪਾਣੀ ਆਉਣ ਕਾਰਨ ਲੋਕਾਂ ਦੀ ਸਿਹਤ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਨਗਰ ਨਿਗਮ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਣੀ ਦੀ ਸਪਲਾਈ ਵਾਲੀਆਂ ਪਾਈਪਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਸਮੱਸਿਆ ਦਾ ਪੱਕਾ ਹੱਲ ਕਰਨਾ ਚਾਹੀਦਾ ਹੈ। ਇਲਾਕਾ ਵਾਸੀਆਂ ਨੇ ਵੀ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਗੰਦੇ ਪਾਣੀ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮਿਲ ਸਕੇ ਅਤੇ ਬਿਮਾਰੀਆਂ ਦੇ ਖ਼ਤਰੇ ਤੋਂ ਬਚਾਅ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਲੋਂ ਦਿੱਲੀ ਪ੍ਰਦਰਸ਼ਨਾਂ ਬਾਰੇ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਏਜੰਸੀ ਦੀਆਂ ਟਿੱਪਣੀਆਂ ਰੱਦ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਗ੍ਰਹਿ ਵਿਖੇ ਪੁਹੰਚੇ
Ad Position 24