ਅਰਬਨ ਅਸਟੇਟ ਫੇਜ਼-2 ’ਚ ਪਾਣੀ ਦੀ ਲੀਕੇਜ ਕਾਰਨ ਲੋਕ ਪ੍ਰੇਸ਼ਾਨ
ਜਲੰਧਰ, 12 ਅਕਤੂਬਰ (ਸ਼ਿਵ)-ਅਰਬਨ ਅਸਟੇਟ ਫੇਜ਼-2 ਦੇ ਵਸਨੀਕ ਪਿਛਲੇ ਕਾਫ਼ੀ ਦਿਨਾਂ ਤੋਂ ਪਾਣੀ ਦੀ ਪਾਈਪਲਾਈਨ ਲੀਕ ਹੋਣ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਸੰਬੰਧੀ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਵਾਟਰ ਸਪਲਾਈ ਵਿਭਾਗ ਦੇ ਸੰਬੰਧਤ ਜੇ.
ਜਲੰਧਰ, 12 ਅਕਤੂਬਰ (ਸ਼ਿਵ)-ਅਰਬਨ ਅਸਟੇਟ ਫੇਜ਼-2 ਦੇ ਵਸਨੀਕ ਪਿਛਲੇ ਕਾਫ਼ੀ ਦਿਨਾਂ ਤੋਂ ਪਾਣੀ ਦੀ ਪਾਈਪਲਾਈਨ ਲੀਕ ਹੋਣ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਸੰਬੰਧੀ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਵਾਟਰ ਸਪਲਾਈ ਵਿਭਾਗ ਦੇ ਸੰਬੰਧਤ ਜੇ.ਈ. ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਲੋਕਾਂ ਦਾ ਕਹਿਣਾ ਸੀ ਕਿ , ਜਦੋਂ ਵੀ ਉਹ ਸਬੰਧਤ ਅਧਿਕਾਰੀ ਨੂੰ ਫੋਨ ਕਰਦੇ ਹਨ, ਤਾਂ ਕਈ ਵਾਰ ਫੋਨ ਚੁੱਕਿਆ ਹੀ ਨਹੀਂ ਜਾਂਦਾ ਅਤੇ ਜੇਕਰ ਫੋਨ ਚੁੱਕਿਆ ਵੀ ਜਾਂਦਾ ਹੈ ਤਾਂ ਇਹ ਕਹਿ ਕੇ ਭਰੋਸਾ ਦਿੱਤਾ ਜਾਂਦਾ ਹੈ ਕਿ ਮੁਲਾਜ਼ਮ ਭੇਜ ਕੇ ਸਮੱਸਿਆ ਦਾ ਹੱਲ ਕਰਵਾ ਦਿੱਤਾ ਜਾਵੇਗਾ। ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਪਾਈਪਲਾਈਨ ਦੀ ਮੁਰੰਮਤ ਨਹੀਂ ਹੋ ਸਕੀ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਹੁਣ ਪਾਣੀ ਦੀ ਲੀਕੇਜ ਕਾਫ਼ੀ ਵੱਧ ਗਈ ਹੈ। ਇਸ ਕਾਰਨ ਇਲਾਕੇ ਵਿਚ ਮੱਛਰਾਂ ਦੇ ਪੈਦਾ ਹੋਣ ਅਤੇ ਮਲੇਰੀਆ ਸਮੇਤ ਹੋਰ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਮੌਕੇ ਵਿਜੇ ਸਿਕਰੀ, ਜਗੀਰੀ ਲਾਲ, ਡਾ. ਪੀ. ਸ਼ਰਮਾ ਅਤੇ ਸਮਾਜ ਸੇਵਕ ਸੰਜੀਵ ਦੇਵ ਸ਼ਰਮਾ ਸਮੇਤ ਹੋਰ ਇਲਾਕਾ ਨਿਵਾਸੀ ਮੌਜੂਦ ਸਨ। ਲੋਕਾਂ ਨੇ ਪਾਣੀ ਦੀ ਬਰਬਾਦੀ ਰੋਕਣ, ਬਿਮਾਰੀਆਂ ਦੇ ਖ਼ਤਰੇ ਨੂੰ ਘਟਾਉਣ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ।