13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਲੰਧਰ ਦੇ ਗਰੁੱਪ ਕੈਪਟਨ ਵਰਿੰਦਰ ਸੈਣੀ ਦਾ ਵਾਯੂ ਸੈਨਾ ਮੈਡਲ ਨਾਲ ਸਨਮਾਨ

ਜਲੰਧਰ, 12 ਅਕਤੂਬਰ (ਜਸਪਾਲ ਸਿੰਘ)-ਜਲੰਧਰ ਨਾਲ ਸੰਬੰਧਿਤ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੇ ਪਾਇਲਟ ਗਰੁੱਪ ਕੈਪਟਨ ਵਰਿੰਦਰ ਸੈਣੀ ਨੂੰ ਭਾਰਤੀ ਹਵਾਈ ਸੈਨਾ ਦੇ 94ਵੇਂ ਸਥਾਪਨਾ ਦਿਵਸ ਮੌਕੇ ਵਾਯੂ ਸੈਨਾ ਮੈਡਲ (ਵੀ. ਐੱਮ.)

Ad Position 21
No active advertisement
ਅਜੀਤ ਡੈਸਕ 13-10-2026
ਜਲੰਧਰ, 12 ਅਕਤੂਬਰ (ਜਸਪਾਲ ਸਿੰਘ)-ਜਲੰਧਰ ਨਾਲ ਸੰਬੰਧਿਤ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੇ ਪਾਇਲਟ ਗਰੁੱਪ ਕੈਪਟਨ ਵਰਿੰਦਰ ਸੈਣੀ ਨੂੰ ਭਾਰਤੀ ਹਵਾਈ ਸੈਨਾ ਦੇ 94ਵੇਂ ਸਥਾਪਨਾ ਦਿਵਸ ਮੌਕੇ ਵਾਯੂ ਸੈਨਾ ਮੈਡਲ (ਵੀ.ਐੱਮ.) ਨਾਲ ਸਨਮਾਨਿਤ ਕੀਤਾ ਗਿਆ। ਹਿੰਡਨ ਸਥਿਤ ਏਅਰ ਫੋਰਸ ਸਟੇਸ਼ਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਉਨ੍ਹਾਂ ਨੂੰ ਇਹ ਸਨਮਾਨ ਚੀਫ਼ ਆਫ਼ ਏਅਰ ਸਟਾਫ਼ ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਵਲੋਂ ਪ੍ਰਦਾਨ ਕੀਤਾ ਗਿਆ। ਦੱਸਣਯੋਗ ਹੈ ਕਿ ਗਰੁੱਪ ਕੈਪਟਨ ਵਰਿੰਦਰ ਸੈਣੀ ਨੇ ਆਪਣੀ ਮੁੱਢਲੀ ਸਿੱਖਿਆ ਜਲੰਧਰ ਦੇ ਸੇਂਟ ਜੋਸਫ਼ ਬੁਆਇਜ਼ ਸਕੂਲ ਤੋਂ ਦਸਵੀਂ ਤੱਕ ਪ੍ਰਾਪਤ ਕੀਤੀ, ਜਦਕਿ ਬਾਰ੍ਹਵੀਂ ਜਮਾਤ ਡੀ.ਏ.ਵੀ. ਕਾਲਜ, ਜਲੰਧਰ ਤੋਂ ਪਾਸ ਕਰਨ ਉਪਰੰਤ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.), ਪੁਣੇ ਤੋਂ ਸਿਖਲਾਈ ਪ੍ਰਾਪਤ ਕੀਤੀ ਅਤੇ ਸਾਲ 2004 ਵਿੱਚ ਭਾਰਤੀ ਹਵਾਈ ਸੈਨਾ ਦੀ ਫਾਈਟਰ ਸਟ੍ਰੀਮ ਵਿੱਚ ਕਮਿਸ਼ਨ ਪ੍ਰਾਪਤ ਕੀਤਾ । ਆਪਣੇ ਸ਼ਾਨਦਾਰ ਉਡਾਣ ਕਰੀਅਰ ਦੌਰਾਨ ਉਨ੍ਹਾਂ ਨੇ ਹਾਕ, ਜੈਗੁਆਰ ਅਤੇ ਸੁਖੋਈ-30 ਐੱਮ.ਕੇ.ਆਈ. ਵਰਗੇ ਅਤਿ-ਆਧੁਨਿਕ ਲੜਾਕੂ ਜਹਾਜ਼ ਉਡਾਏ ਹਨ ।
Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਨਿਗਮ ਕਮਿਸ਼ਨਰ ਵਲੋਂ ਸ਼ਹਿਰ ’ਚ ਲੋੜੀਂਦੇ ਕੰਮ ਸਮੇਂ-ਸਿਰ ਪੂਰੇ ਕਰਨ ਦੀ ਹਦਾਇਤ... ਅਗਲੀ ਖ਼ਬਰ ਸਿਟੀ ਰੇਲਵੇ ਸਟੇਸ਼ਨ ’ਤੇ ਟਿਕਟ ਚੈਕਿੰਗ ਮੁਹਿੰਮ ਚਲਾਈ
Ad Position 24