14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜਾਤੀਵਾਦ ਦਾ ਮਸਲਾ ਖੜ੍ਹਾ ਕਰਕੇ ਮਾਹੌਲ ਖਰਾਬ ਕਰਨਾ ਬੇਹੱਦ ਨਿੰਦਣਯੋਗ-ਨੀਲਾਮਹਿਲ

ਜਲੰਧਰ 13 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਨਿੱਜ਼ੀ ਸਾਜਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਅਤੇ ਸਿੰਘ ਸਾਹਿਬ ਵਿਰੁੱਧ ਕੀਤੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਨੀਲਾਮਹਿਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਕਦੇ ਵੀ ਜਾਤੀ ਸੂਚਕ ਸ਼ਬਦਾਂ ਦਾ ਇਸਤੇਮਾਲ ਨਹੀਂ ਕਰਦੇ । ‘ਆਪ’ ਵਿਧਾਇਕ ਗਿਆਸਪੁਰਾ ਵਲੋਂ ਗੁਰੂ ਘਰਾਂ ਵਿਚ ਤਲਖੀ ਵਾਲਾ ਮਹੌਲ ਪੈਦਾ ਕਰਨਾ ਜਾਂ ਧਾਰਮਿਕ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਕਾਰਵਾਈਆਂ ਕਰਨੀਆਂ ਸਿੱਖ ਸੰਗਤਾਂ ਬਰਦਾਸ਼ਤ ਨਹੀਂ ਕਰਨਗੀਆਂ।

Ad Position 21
No active advertisement
ਅਜੀਤ ਡੈਸਕ 14-10-2026
ਜਲੰਧਰ 13 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਨਿੱਜ਼ੀ ਸਾਜਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਅਤੇ ਸਿੰਘ ਸਾਹਿਬ ਵਿਰੁੱਧ ਕੀਤੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਨੀਲਾਮਹਿਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਕਦੇ ਵੀ ਜਾਤੀ ਸੂਚਕ ਸ਼ਬਦਾਂ ਦਾ ਇਸਤੇਮਾਲ ਨਹੀਂ ਕਰਦੇ । ‘ਆਪ’ ਵਿਧਾਇਕ ਗਿਆਸਪੁਰਾ ਵਲੋਂ ਗੁਰੂ ਘਰਾਂ ਵਿਚ ਤਲਖੀ ਵਾਲਾ ਮਹੌਲ ਪੈਦਾ ਕਰਨਾ ਜਾਂ ਧਾਰਮਿਕ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਕਾਰਵਾਈਆਂ ਕਰਨੀਆਂ ਸਿੱਖ ਸੰਗਤਾਂ ਬਰਦਾਸ਼ਤ ਨਹੀਂ ਕਰਨਗੀਆਂ। ਆਮ ਆਦਮੀ ਪਾਰਟੀ ਜਾਤੀਵਾਦ ਦਾ ਮਸਲਾ ਖੜ੍ਹਾ ਕਰ ਕੇ ਪੰਜਾਬ ਅਤੇ ਸਿੱਖੀ ਨਾਲ ਧ੍ਰੋਹ ਕਮਾ ਰਹੇ ਹਨ । ਉਨ੍ਹਾਂ ਕਿਹਾ ਕਿ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਧਿਆਨ ਵਿਚ ਰੱਖਦਿਆਂ ਸਿੱਖ ਸੰਗਤਾਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ । ਇਸ ਮੌਕੇ ਰਵਿੰਦਰ ਸਿੰਘ ਸਵੀਟੀ, ਸਾਹਿਬ ਸਿੰਘ ਢਿੱਲੋਂ, ਮਨਿੰਦਰਪਾਲ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੀ ਸ਼ਹਿ ’ਤੇ ਹੋਇਆ-ਜਥੇ. ਮੰਨਣ ਅਗਲੀ ਖ਼ਬਰ ਦੁਸਹਿਰਾ ਭਾਰਤੀ ਸੱਭਿਆਚਾਰ ਦਾ ਮਹੱਤਵਪੂਰਨ ਤਿਉਹਾਰ-ਰਾਠੌਰ
Ad Position 24