ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੀ ਸ਼ਹਿ ’ਤੇ ਹੋਇਆ-ਜਥੇ. ਮੰਨਣ
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕਤਲ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ ਤੇ ਇਕ ਤਰ੍ਹਾਂ ਨਾਲ ਸਰਕਾਰ ਦੇ ਕਰਨ ਵਾਲੇ ਕੰਮ ਪਰਵਿੰਦਰ ਸਿੰਘ ਝੋਟਾ ਕਰਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ ਦਲ ’ਚ ਜਾਣ ਤੋਂ ਬਚਾ ਰਿਹਾ ਸੀ ਪਰ ਅੱਜ ਚਿੱਟੇ ਦਿਨ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕਤਲ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ ਤੇ ਇਕ ਤਰ੍ਹਾਂ ਨਾਲ ਸਰਕਾਰ ਦੇ ਕਰਨ ਵਾਲੇ ਕੰਮ ਪਰਵਿੰਦਰ ਸਿੰਘ ਝੋਟਾ ਕਰਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ ਦਲ ’ਚ ਜਾਣ ਤੋਂ ਬਚਾ ਰਿਹਾ ਸੀ ਪਰ ਅੱਜ ਚਿੱਟੇ ਦਿਨ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਲੜੀ ਜਾ ਰਹੀ ਲੜਾਈ ਦੀ ਕੀਮਤ ਅੱਜ ਪਰਵਿੰਦਰ ਸਿੰਘ ਝੋਟੇ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ। ਜਥੇਦਾਰ ਮੰਨਣ ਨੇ ਕਿਹਾ ਕਿ ਅੱਜ ਪਰਮਿੰਦਰ ਸਿੰਘ ਚੋਟਾ ਦੇ ਦਿਨ ਦਿਹਾੜੇ ਹੋਏ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਅੰਦਰ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਇਸ ਮੌਕੇ ਉਨ੍ਹਾਂ ਦੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਸਤਿੰਦਰ ਸਿੰਘ ਪੀਤਾ, ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ, ਹਰਪ੍ਰੀਤ ਸਿੰਘ, ਉਂਕਾਰ ਸਿੰਘ, ਫੁੱਮਣ ਸਿੰਘ ਆਦਿ ਵੀ ਮੌਜੂਦ ਸਨ।