14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਰਾਊਵਾਲੀ ’ਚ ਪਟਾਕਾ ਮਾਰਕੀਟ ਲਗਾਉਣ ਦਾ ਲੋਕਾਂ ਵਲੋਂ ਵਿਰੋਧ ਸਰਪੰਚ ਜਸਬੀਰ ਸਿੰਘ ਦੀ ਅਗਵਾਈ ਹੇਠ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਜਲੰਧਰ, 13 ਅਕਤੂਬਰ (ਸ਼ਿਵ)-ਪਿੰਡ ਰਾਊਵਾਲੀ ਵਿਚ ਪਟਾਕਾ ਮਾਰਕੀਟ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਪਿੰਡ ਦੇ ਸਰਪੰਚ ਜਸਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ (ਡੀ. ਸੀ.)

Ad Position 21
No active advertisement
ਪਟਾਕਾ ਮਾਰਕੀਟ ਦਾ ਵਿਰੋਧ ਕਰਦੇ ਹੋਏ ਜਸਬੀਰ ਸਿੰਘ ਰਾਣਾ ਤੇ ਹੋਰ ਲੋਕ। ਤਸਵੀਰ. ਮੁਨੀਸ਼ 14-10-2026
ਜਲੰਧਰ, 13 ਅਕਤੂਬਰ (ਸ਼ਿਵ)-ਪਿੰਡ ਰਾਊਵਾਲੀ ਵਿਚ ਪਟਾਕਾ ਮਾਰਕੀਟ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਪਿੰਡ ਦੇ ਸਰਪੰਚ ਜਸਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਮੰਗ ਪੱਤਰ ਸੌਂਪਿਆ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪਿੰਡ ਰਾਊਵਾਲੀ ਦੀ ਜਗ੍ਹਾ ਵਿਚ ਪਟਾਕਾ ਮਾਰਕੀਟ ਲਗਾਉਣ ਲਈ ਦਿੱਤੀ ਗਈ ਮਨਜ਼ੂਰੀ ਰੱਦ ਕੀਤੀ ਜਾਵੇ ਅਤੇ ਇਸ ਲਈ ਕਿਸੇ ਹੋਰ ਢੁਕਵੀਂ ਥਾਂ ਦੀ ਚੋਣ ਕੀਤੀ ਜਾਵੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰਾਊਵਾਲੀ ਵਿਚ ਪਟਾਕਾ ਮਾਰਕੀਟ ਲੱਗਣ ਨਾਲ ਪਿੰਡ ਦੇ ਲੋਕਾਂ ਦੇ ਨਾਲ-ਨਾਲ ਆਸ-ਪਾਸ ਸਥਿਤ ਫੈਕਟਰੀਆਂ ਅਤੇ ਦੋ ਪੈਟਰੋਲ ਪੰਪਾਂ ਲਈ ਵੀ ਮੁਸ਼ਕਿਲਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰੇਰੂ ਅਤੇ ਨੂਰਪੁਰ ਇਲਾਕਿਆਂ ਦੇ ਨੇੜੇ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ। ਅਜਿਹੇ ਵਿਚ ਪਟਾਕਾ ਮਾਰਕੀਟ ਲੱਗਣ ਨਾਲ ਸੜਕ ’ਤੇ ਆਵਾਜਾਈ ਦਾ ਦਬਾਅ ਹੋਰ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਕਈ ਹਸਪਤਾਲ ਵੀ ਸਥਿਤ ਹਨ, ਜਿੱਥੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਆਉਣਾ-ਜਾਣਾ ਲੱਗਾ ਰਹਿੰਦਾ ਹੈ। ਪਹਿਲਾਂ ਹੀ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਹੀ ਇਸ ਸੜਕ ’ਤੇ ਪਟਾਕਾ ਮਾਰਕੀਟ ਲੱਗਣ ਕਾਰਨ ਐਂਬੂਲੈਂਸਾਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਭੀੜ ਵਧਣ ਕਾਰਨ ਸੜਕ ਹਾਦਸਿਆਂ ਦਾ ਖ਼ਦਸ਼ਾ ਵੀ ਬਣਿਆ ਰਹੇਗਾ। ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸੁਰੱਖਿਆ, ਟ੍ਰੈਫਿਕ ਦੀ ਸਮੱਸਿਆ ਅਤੇ ਇਲਾਕੇ ਦੀਆਂ ਹੋਰ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਪਟਾਕਾ ਮਾਰਕੀਟ ਦੀ ਮਨਜ਼ੂਰੀ ਰੱਦ ਕੀਤੀ ਜਾਵੇ ਅਤੇ ਇਸ ਨੂੰ ਕਿਸੇ ਹੋਰ ਸੁਰੱਖਿਅਤ ਥਾਂ ’ਤੇ ਤਬਦੀਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਊਵਾਲੀ ਵਿਚ 5.50 ਏਕੜ ਜ਼ਮੀਨ ’ਤੇ ਪਟਾਕਾ ਮਾਰਕੀਟ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹੀ-ਰਾਜਪਾਲ ਅਗਲੀ ਖ਼ਬਰ ਵਾਰਡ ਨੰਬਰ 48 ’ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ
Ad Position 24