ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹੀ-ਰਾਜਪਾਲ
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਨਸ਼ਿਆਂ ਖਿਲਾਫ ਆਵਾਜ਼ ਉਠਾ ਰਹੇ ਉੱਘੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਤੇ ਇਸ ਕਤਲ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਇਹ ਸਿਰਫ਼ ਇੱਕ ਪਰਿਵਾਰ ਦਾ ਘਾਟਾ ਨਹੀਂ, ਸਗੋਂ ਸਮੁੱਚੇ ਪੰਜਾਬ ਲਈ ਇੱਕ ਵੱਡਾ ਦੁੱਖ ਹੈ।
ਸ
ਸੁਖਮਿੰਦਰ ਸਿੰਘ ਰਾਜਪਾਲ
14-10-2026
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਨਸ਼ਿਆਂ ਖਿਲਾਫ ਆਵਾਜ਼ ਉਠਾ ਰਹੇ ਉੱਘੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਤੇ ਇਸ ਕਤਲ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਇਹ ਸਿਰਫ਼ ਇੱਕ ਪਰਿਵਾਰ ਦਾ ਘਾਟਾ ਨਹੀਂ, ਸਗੋਂ ਸਮੁੱਚੇ ਪੰਜਾਬ ਲਈ ਇੱਕ ਵੱਡਾ ਦੁੱਖ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਬੁਲੰਦ ਕਰ ਰਹੇ ਸਨ । ਉਹ ਵੱਖ-ਵੱਖ ਥਾਵਾਂ ’ਤੇ ਨਸ਼ਾ ਵਿਕਣ ਦੇ ਮਾਮਲੇ ਉਠਾਉਂਦੇ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਰਹੇ ਪਰ ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਇੱਕ ਗੰਭੀਰ ਸਮਾਜਿਕ ਸੰਕਟ ਬਣ ਚੁੱਕਾ ਹੈ। ਘਰ-ਘਰ ਨਸ਼ਾ ਪਹੁੰਚਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਪਰਿਵਾਰ ਆਪਣੇ ਪੁੱਤਾਂ ਨੂੰ ਗੁਆ ਰਹੇ ਹਨ ।