ਵਿਦਿਆਰਥੀਆਂ ਦਾ ‘ਸਾਈਨਰਜੀ 2026’ ਵਿਚ ਸ਼ਾਨਦਾਰ ਪ੍ਰਦਰਸ਼ਨ
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਪੁਲਿਸ ਡੀ. ਏ.
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ. ਕੈਂਪਸ ਜਲੰਧਰ ਛਾਉਣੀ ਦੇ ਵਿਦਿਆਰਥੀਆਂ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ’ਤੇ ਐੱਚ.ਐੱਮ.ਵੀ. ਵਲੋਂ ਕਰਵਾਏ ‘ਸਾਈਨਰਜੀ’ ਵਿਚ ਮਨੋਵਿਗਿਆਨ ਪ੍ਰਸ਼ਨੋਤਰੀ (ਸਾਈਕੋਲੋਜੀ ਕੁਇਜ਼) ’ਚ ਪਹਿਲਾ ਇਨਾਮ ਅਤੇ ਵਾਦ-ਵਿਵਾਦ ਮੁਕਾਬਲੇ ( ਡਿਬੇਟ) ਵਿੱਚ ਦੂਜਾ ਇਨਾਮ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਅਰਪਿਤਾ, ਮਿਤਾਰਥੀ ਅਤੇ ਸੀਆ ਨੇ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਏਂਜਲ ਅਤੇ ਗਨਿਮ ਨੇ ਵਾਦ-ਵਿਵਾਦ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਦੇ ਲਗਾਤਾਰ ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਨੇ ਇਸ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਅਤੇ ਸਮਰਪਿਤ ਅਧਿਆਪਕ ਵਰਗ ਨੂੰ ਵਧਾਈ ਦਿੱਤੀ।