ਲਾਇਲਪੁਰ ਖ਼ਾਲਸਾ ਕਾਲਜ ਦਾ ਬੀ. ਡਿਜ਼ਾਈਨ (ਮਲਟੀਮੀਡੀਆ) ਦਾ ਨਤੀਜਾ ਸ਼ਾਨਦਾਰ
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਦੂਜਾ ਦੀ ਵਿਦਿਆਰਥਣ ਪੂਰਵੀ ਵਰਮਾ ਨੇ 10 ’ਚੋਂ 8.
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਦੂਜਾ ਦੀ ਵਿਦਿਆਰਥਣ ਪੂਰਵੀ ਵਰਮਾ ਨੇ 10 ’ਚੋਂ 8.50 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿ ਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।