ਭੀੜ-ਭੜੱਕੇ ਵਾਲੇ ਬਾਜ਼ਾਰ ’ਚ ਦਿਨ-ਦਿਹਾੜੇ ਮਹਿਲਾ ਦੇ ਗਲੇ ’ਚੋਂ ਸੋਨੇ ਦੀ ਚੇਨ ਝਪਟ ਕੇ ਲੁਟੇਰੇ ਫ਼ਰਾਰ
ਜਲੰਧਰ ਛਾਉਣੀ, ਜਮਸ਼ੇਰ ਖ਼ਾਸ 14 ਅਕਤੂਬਰ (ਹਰਵਿੰਦਰ ਕੁਮਾਰ)-ਜਲੰਧਰ ਛਾਉਣੀ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ’ਚ ਦੋ ਐਕਟਿਵਾ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਮਹਿਲਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਲੁਟੇਰੇ ਭਰੇ ਬਾਜ਼ਾਰ ’ਚੋਂ ਮਹਿਲਾ ਦੇ ਗਲੇ ’ਚ ਪਾਈ ਹੋਈ ਸੋਨੇ ਦੀ ਚੇਨ ਝਪਟ ਕੇ ਬੜੀ ਆਸਾਨੀ ਨਾਲ ਫ਼ਰਾਰ ਹੋ ਗਏ ।
ਜਲੰਧਰ ਛਾਉਣੀ, ਜਮਸ਼ੇਰ ਖ਼ਾਸ 14 ਅਕਤੂਬਰ (ਹਰਵਿੰਦਰ ਕੁਮਾਰ)-ਜਲੰਧਰ ਛਾਉਣੀ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ’ਚ ਦੋ ਐਕਟਿਵਾ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਮਹਿਲਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਲੁਟੇਰੇ ਭਰੇ ਬਾਜ਼ਾਰ ’ਚੋਂ ਮਹਿਲਾ ਦੇ ਗਲੇ ’ਚ ਪਾਈ ਹੋਈ ਸੋਨੇ ਦੀ ਚੇਨ ਝਪਟ ਕੇ ਬੜੀ ਆਸਾਨੀ ਨਾਲ ਫ਼ਰਾਰ ਹੋ ਗਏ । ਜਿਸ ਕਾਰਨ ਜਲੰਧਰ ਛਾਉਣੀ ਵਾਸੀਆਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਹ ਸਾਰੀ ਸਨਸਨੀਖੇਜ਼ ਵਾਰਦਾਤ ਬਾਜ਼ਾਰ ’ਚ ਲੱਗੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ । ਇਸ ਘਟਨਾ ਸੰਬੰਧੀ ਜਦੋ ਥਾਣਾ ਛਾਉਣੀ ਮੁੱਖ ਅਫਸਰ ਇੰਸਪੈਕਟਰ ਰਾਜਵੰਤ ਕੌਰ ਨਾਲ ਫੋਨ ’ਤੇ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪੀੜਤ ਔਰਤ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਾਂਚ ਕਰਦੇ ਲੁਟੇਰਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ ।