16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮਹਿਤਪੁਰ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਤੇ ਦੁਕਾਨਦਾਰਾਂ ਵਲੋਂ ਸਰਕਾਰ ਖ਼ਿਲਾਫ਼ ਕੀਤਾ ਗਿਆ ਧਰਨਾ ਪ੍ਰਦਰਸ਼ਨ

ਮਹਿਤਪੁਰ, 15 ਅਕਤੂਬਰ (ਲਖਵਿੰਦਰ ਸਿੰਘ)- ਵੱਖ-ਵੱਖ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀਆਂ ਅਤੇ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਮਹਿਤਪੁਰ ਸ਼ਹਿਰ ਅਤੇ ਸੜਕੀ ਆਵਾਜਾਈ ਮੁਕੰਮਲ ਬੰਦ ਕਰਕੇ ਮਹਿਤਪੁਰ ਬੱਸ ਸਟੈਂਡ ਉੱਪਰ ਰੋਹ ਭਰਪੂਰ ਰੈਲੀ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਰਾਹੀਂ ਨਸ਼ਿਆਂ ਤੇ ਕਾਬੂ ਪਾਉਣ ਦੇ ਦਾਅਵੇ ਕਰ ਰਹੀ ਹੈ ਪਰ ਉਸ ਦੇ ਰਾਜ ਵਿੱਚ ਨਸ਼ਾ ਸਮਗਲਰ ਵਲੋਂ ਨਸ਼ਿਆਂ ਵਿਰੁੱਧ ਲੜ ਰਹੇ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 16-10-2026
ਮਹਿਤਪੁਰ, 15 ਅਕਤੂਬਰ (ਲਖਵਿੰਦਰ ਸਿੰਘ)- ਵੱਖ-ਵੱਖ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀਆਂ ਅਤੇ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਮਹਿਤਪੁਰ ਸ਼ਹਿਰ ਅਤੇ ਸੜਕੀ ਆਵਾਜਾਈ ਮੁਕੰਮਲ ਬੰਦ ਕਰਕੇ ਮਹਿਤਪੁਰ ਬੱਸ ਸਟੈਂਡ ਉੱਪਰ ਰੋਹ ਭਰਪੂਰ ਰੈਲੀ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਰਾਹੀਂ ਨਸ਼ਿਆਂ ਤੇ ਕਾਬੂ ਪਾਉਣ ਦੇ ਦਾਅਵੇ ਕਰ ਰਹੀ ਹੈ ਪਰ ਉਸ ਦੇ ਰਾਜ ਵਿੱਚ ਨਸ਼ਾ ਸਮਗਲਰ ਵਲੋਂ ਨਸ਼ਿਆਂ ਵਿਰੁੱਧ ਲੜ ਰਹੇ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਕੱਠ ਵਿੱਚ ਇੱਕ ਮਤਾ ਪਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਪੰਜਾਬ ਅਸਤੀਫਾ ਦੇਵੇ ਦੀ ਮੰਗ ਕੀਤੀ ਗਈ। ਭਾਈ ਪਰਵਿੰਦਰ ਸਿੰਘ ਦੇ ਕਤਲ ਤੇ ਪੰਜਾਬ ਅੰਦਰ ਨਸ਼ਿਆਂ ਦੀ ਸਮੱਗਲਿੰਗ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਇਸ ਦੌਰਾਨ ਬੀਕੇਯੂ ਦੁਆਬਾ ਦੇ ਕਸ਼ਮੀਰ ਸਿੰਘ ਪੰਨੂ , ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਬੀ.ਕੇ.ਯੂ ਕਾਦੀਆਂ ਦੇ ਕੁਲਜੀਤ ਸਿੰਘ, ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ, ਨਰਿੰਦਰ ਸਿੰਘ ਉਧੋਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੀ ਰਮਨਦੀਪ ਕੌਰ,ਨੌਜਵਾਨ ਭਾਰਤ ਸਭਾ ਦੇ ਮੰਗਲਜੀਤ ਪੰਡੋਰੀ,ਬੀਕੇਯੂ ਪੰਜਾਬ ਦੇ ਲਖਬੀਰ ਸਿੰਘ ਗੋਬਿੰਦਪੁਰ, ਕਿਰਤੀ ਕਿਸਾਨ ਯੂਨੀਅਨ ਦੇ ਰਾਜਿੰਦਰ ਸਿੰਘ ਮੰਡ, ਐਮ.ਸੀ ਮਹਿੰਦਰ ਸਿੰਘ ਟੁਰਨਾ, ਆਲ ਇੰਡੀਆ ਕਿਸਾਨ ਸਭਾ ਦੇ ਦਿਲਬਾਗ ਸਿੰਘ ਚੰਦੀ, ਸਫਾਈ ਸੇਵਕ ਯੂਨੀਅਨ ਦੇ ਸੁਭਾਸ਼ ਵਾਲਮੀਕ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਸਿਕੰਦਰ ਸੰਧੂ, ਬੀਕੇਯੂ ਖਹਿਰਾ ਦੇ ਕੇਵਲ ਸਿੰਘ, ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਨੀਤਾ ਸੰਧੂ, ਕਾਮਰੇਡ ਸੰਦੀਪ ਅਰੋੜਾ ਤੋਂ ਇਲਾਵਾ ਬਾਬਾ ਪਲਵਿੰਦਰ ਸਿੰਘ, ਕੁਲਜੀਤ ਸਿੰਘ ਕਾਦੀਆ, ਬਲਜੀਤ ਸਿੰਘ, ਮਨਦੀਪ ਸਿੰਘ ਸਿੱਧੂ, ਨੇ ਸੰਬੋਧਨ ਕੀਤਾ। ਇਸ ਮੌਕੇ ਸਿਕੰਦਰ ਸਿੰਘ, ਬਲਜੀਤ ਸਿੰਘ ਰੋਲੀ,ਕਸ਼ਮੀਰੀ ਲਾਲ, ਸੰਤੋਖ ਸਿੰਘ, ਅਕਾਲੀ ਦਲ ਬਾਦਲ ਦੇ ਆਗੂ ਬਚਿੱਤਰ ਸਿੰਘ, ਵਾਰਸ ਪੰਜਾਬ ਦੇ ਆਗੂ ਸਰਬਜੀਤ ਸਿੰਘ ,ਸੁਖਵਿੰਦਰ ਸਿੰਘ ਜੱਜ, ਨਰਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ, ਸਤਪਾਲ ਸਹੋਤਾ,ਰਾਜਕੁਮਾਰ ਲੱਦੜ ਕਲਾ, ਲਛਮਣ ਸਿੰਘ ਸਰਪੰਚ, ਦੀਪੂ ਪ੍ਰਧਾਨ , ਗੁਰਦੀਪ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੇ ਕਤਲ ਦੀ ਸਰਪੰਚ ਕਾਲਰਾ ਵਲੋਂ ਨਿੰਦਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਫਾਂਸੀ ਦਿਵਾਉਣ ਲਈ ਲੋਹੀਆਂ ’ਚ ਮੋਮਬੱਤੀ ਮਾਰਚ
Ad Position 24