ਹੇਅਰ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ
ਐੱਨ. ਆਰ. ਆਈ. ਸੈੱਲ ਦੀ ਜ਼ਿੰਮੇਵਾਰੀ ਸੌਂਪਣ ’ਤੇ ਕੀਤਾ ਧੰਨਵਾਦ
ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੰਗਰੂਰ ਵਿਖੇ ਹੋਈ ਸੂਬਾ ਕਾਰਜਕਾਰਨੀ ਦੀ ਬੈਠਕ ਦੌਰਾਨ ਭਾਜਪਾ ਦੇ ਐੱਨ. ਆਰ.
ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੰਗਰੂਰ ਵਿਖੇ ਹੋਈ ਸੂਬਾ ਕਾਰਜਕਾਰਨੀ ਦੀ ਬੈਠਕ ਦੌਰਾਨ ਭਾਜਪਾ ਦੇ ਐੱਨ.ਆਰ.ਆਈ. ਸੈੱਲ ਦੇ ਨਵ-ਨਿਯੁਕਤ ਸੂਬਾ ਕਨਵੀਨਰ ਕਮਲਜੀਤ ਸਿੰਘ ਹੇਅਰ ਅਤੇ ਸੂਬਾ ਕਾਰਜਕਾਰਨੀ ਮੈਂਬਰ ਸੰਨੀ ਸ਼ਰਮਾ ਨੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਸੂਬਾ ਪ੍ਰਧਾਨ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕਮਲਜੀਤ ਸਿੰਘ ਹੇਅਰ ਨੇ ਐੱਨ.ਆਰ.ਆਈ. ਸੈੱਲ ਪੰਜਾਬ ਦੇ ਸੂਬਾ ਕਨਵੀਨਰ ਦੀ ਜ਼ਿੰਮੇਵਾਰੀ ਸੌਂਪਣ ਲਈ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਵਿਸ਼ਵਾਸ ’ਤੇ ਉਹ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਭਾਜਪਾ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਉਨ੍ਹਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ।