ਰਾਜ ਕੁਮਾਰ ਭੱਲਾ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਨਿਯੁਕਤ
ਜਲੰਧਰ, 16 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਸਮਾਜ ਸੇਵੀ ਸੰਸਥਾ ਜਲੰਧਰ ਵਿਕਾਸ ਮੰਚ ਦੇ ਪ੍ਰਧਾਨ ਅਤੇ ਪ੍ਰਸਿੱਧ ਐਡਵੋਕੇਟ ਰਾਜ ਕੁਮਾਰ ਭੱਲਾ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਇਸ ਨਿਯੁਕਤੀ ’ਤੇ ਭਾਜਪਾ ਆਗੂਆਂ ਸ਼ੀਤਲ ਅੰਗੁਰਾਲ, ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ, ਅਤੇ ਸੁਸ਼ੀਲ ਰਿੰਕੂ ਸਾਬਕਾ ਸੰਸਦ ਮੈਂਬਰ ਨੇ ਵਧਾਈ ਦਿੱਤੀ ਤੇ ਸ੍ਰੀ ਭੱਲਾ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ| ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਤਨ ਦੁਆ, ਸਕੱਤਕ ਐਡਵੋਕੇਟ ਅਮਰਿੰਦਰ ਸਿੰਘ ਥਿੰਦ, ਸਾਬਕਾ ਪ੍ਰਧਾਨ ਐਡਵੋਕੇਟ ਆਦਿਤਿਆ ਜੈਨ ਅਤੇ ਬਾਰ ਦੇ ਸਾਰੇ ਮੈਂਬਰਾਂ ਨੇ ਵੀ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ। ਸ੍ਰੀ ਭੱਲਾ ਇਸ ਤੋਂ ਪਹਿਲਾਂ ਭਾਜਪਾ ਕਾਨੂੰਨੀ ਸੈੱਲ ਦੇ ਜਲੰਧਰ ਦੇ ਪ੍ਰਧਾਨ, ਅਤੇ ਜ਼ਿਲ੍ਹਾ ਭਾਜਪਾ ਦੇ ਸਕੱਤਰ ਅਤੇ ਮੀਤ ਪ੍ਰਧਾਨ ਭਾਜਪਾ ਜਲੰਧਰ ਵਜੋਂ ਸੇਵਾ ਨਿਭਾ ਚੁੱਕੇ ਹਨ ਤੇ ਉਨ੍ਹਾਂ ਦੀ ਇਸ ਨਿਯੁਕਤੀ ’ ਤੇ ਸਾਰੇ ਵਕੀਲ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਹੈ।