18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਕੀਰਤਨ ਸਮਾਗਮ

ਜਲੰਧਰ, 17 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ, ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਅਤੇ ਕਥਾ ਵਾਚਕ ਭਾਈ ਬਲਜੀਤ ਸਿੰਘ ਨੇ ਸੰਗਤ ਨੂੰ ਕੱਤਕ ਮਹੀਨੇ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਜੁਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਕਾਨ੍ਹਪੁਰੀ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਲੈਂਡਲਾਰਡ, ਤਜਿੰਦਰਪਾਲ ਸਿੰਘ ਭਾਟੀਆ, ਗੁਰਵਿੰਦਰ ਸਿੰਘ ਚੋਪੜਾ, ਹਰਪ੍ਰੀਤ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ’ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਦੁਰਗਾ ਅਸ਼ਟਮੀ ਅਗਲੀ ਖ਼ਬਰ ਐਸ.ਜੀ.ਐਨ. ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਕਵਿਤਾ ’ਚ ਹਾਸਿਲ ਕੀਤਾ ਪਹਿਲਾ ਸਥਾਨ
Ad Position 24