18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੁੱਖ ਮੰਤਰੀ ਵਲੋਂ ਨਸ਼ਿਆਂ ਦੇ ਖਾਤਮੇ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਪੁਲਿਸ ਤੇ ਸਿਵਲ ਪ੍ਰਸ਼ਾਸਨ ਹੋਇਆ ਹੋਰ ਸਰਗਰਮ

(ਸਫਾ 5 ਦੀ ਬਾਕੀ) ਨਾਲ ਲਾਗੂ ਕਰਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਜਿਹੜੀਆਂ ਥਾਵਾਂ ’ਤੇ ਨਸ਼ੇ ਦੀ ਵਿਕਰੀ ਹਾਲੇ ਵੀ ਹੁੰਦੀ ਹੈ, ਉਨ੍ਹਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਨਸ਼ਾ ਰੋਕਣ ਦੇ ਨਾਲ ਹੀ ਉਕਤ ਖੇਤਰ ਵਿੱਚ ਵਿਕਾਸ ਕਾਰਜ, ਖੇਡ, ਸਿਹਤ ਤੇ ਸਿੱਖਿਆ ਢਾਂਚੇ ਦੇ ਸੁਧਾਰ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

Ad Position 21
No active advertisement
ਅਜੀਤ ਡੈਸਕ 18-10-2026

ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਅੱਜ ਪੁਲਿਸ ਤੇ ਸਿਵਲ ਪ੍ਰਸ਼ਾਸਨ ਹੋਰ ਸਰਗਰਮ ਨਜ਼ਰ ਆਇਆ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵੈਸਟ ਹਲਕੇ ਦੀ 120 ਫੁੱਟੀ ਰੋਡ ’ਤੇ ਬਾਬੂ ਜਗਜੀਵਨ ਰਾਮ ਚੌਕ ਨੇੜੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਆਸ-ਪਾਸ ਦੇ ਖੇਤਰ ਦਾ ਵੀ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਉਕਤ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਹੀ ਪਿਛਲੇ ਸਮੇਂ ਦੌਰਾਨ ਨਸ਼ਾ ਵੇਚੇ ਜਾਣ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ ਅਤੇ ਪੁਲਿਸ ਨੇ ਇਸ ਸੰਬੰਧੀ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਸੀ। ਇਸ ਲਈ ਨਸ਼ੇ ਦੀ ਵਿਕਰੀ ਪੱਖੋਂ ਸੰਵੇਦਨਸ਼ੀਲ ਮੰਨੇ ਜਾਂਦੇ ਇਸ ਖੇਤਰ ਵਿੱਚ ਨਸ਼ੇ ਦੀ ਵਿਕਰੀ ਰੋਕਣ ਦੇ ਨਾਲ-ਨਾਲ ਹੀ ਉਥੇ ਦੇ ਵਿਕਾਸ ਵੱਲ ਧਿਆਨ ਦੇਣ ’ਤੇ ਧਿਆਨ ਕੇਂਦਰਤ ਕੀਤਾ ਗਿਆ। ਆਪਣੇ ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕੇਂਦਰ ਦੇ ਸਟਾਫ ਕੋਲੋਂ ਉਥੋਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਨਸ਼ਾ ਛੁਡਾਊ ਕੇਂਦਰ ’ਚ ਆਉਣ ਵਾਲੇ ਮਰੀਜ਼ਾਂ ਦੀ ਦੇਖ-ਭਾਲ ਤੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕੀਤਾ। ਦੋਵਾਂ ਉੱਚ ਅਧਿਕਾਰੀਆਂ ਨੇ ਕੇਂਦਰ ’ਚ ਤਾਇਨਾਤ ਸਟਾਫ ਤੇ ਨਸ਼ਾ ਵਿਰੋਧੀ ਮੁਹਿੰਮ ’ਚ ਸ਼ਾਮਿਲ ਵਾਰਡ ਡਿਫੈਂਸੀ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ-ਚਰਚਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਫ਼ਲਤਾ ਨਾਲ ਅੱਗੇ ਵਧ ਰਹੀ ਹੈ। ਇਸ ਨੂੰ ਹੋਰ ਤੇਜ਼ ਤੇ ਪ੍ਰਭਾਵਸ਼ਾਲੀ ਢੰਗ  ਨਾਲ ਲਾਗੂ ਕਰਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਜਿਹੜੀਆਂ ਥਾਵਾਂ ’ਤੇ ਨਸ਼ੇ ਦੀ ਵਿਕਰੀ ਹਾਲੇ ਵੀ ਹੁੰਦੀ ਹੈ, ਉਨ੍ਹਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਨਸ਼ਾ ਰੋਕਣ ਦੇ ਨਾਲ ਹੀ ਉਕਤ ਖੇਤਰ ਵਿੱਚ ਵਿਕਾਸ ਕਾਰਜ, ਖੇਡ, ਸਿਹਤ ਤੇ ਸਿੱਖਿਆ ਢਾਂਚੇ ਦੇ ਸੁਧਾਰ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ ਅਤੇ ਸਰਕਾਰ ਵਲੋਂ 60 ਦਿਨਾਂ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੇ ਦੇ ਖਾਤਮੇ ਲਈ ਦਿੱਤਾ ਗਿਆ ਟੀਚਾ ਪੂਰੀ ਕਰ ਲਿਆ ਜਾਵੇਗਾ। ਮੈਡੀਕਲ ਸਟੋਰਾਂ ਖ਼ਿਲਾਫ਼ ਸਖ਼ਤੀ ਵਰਤਣ ਬਾਰੇ ਪੁੱਛੇ ਜਾਣ ’ਤੇ ਸੀ. ਪੀ. ਨੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਪਾਬੰਦੀਸ਼ੁਦਾ ਦਵਾਈਆਂ ਵੇਚਣ ਤੇ ਰੱਖਣ ਵਾਲੇ ਮੈਡੀਕਲ ਸਟੋਰਾਂ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਏ. ਡੀ. ਸੀ. ਪੀ. ਮਾਧਵੀ ਸ਼ਰਮਾ, ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਖਰਾਬ ਸੀਵਰੇਜ ਨੂੰ ਠੀਕ ਕਰਵਾਉਣ ਨੂੰ ਲੈ ਕੇ ਚੱਲੀ... ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ’ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਦੁਰਗਾ ਅਸ਼ਟਮੀ
Ad Position 24