45 ਸਾਲ ਬਾਅਦ ਰਸਤੇ ਮੁਹੱਲੇ ਦੀਆਂ ਗਲੀਆਂ ਦੀ ਸੁਧਰੇਗੀ ਹਾਲਤ
ਜਲੰਧਰ, 17 ਅਕਤੂਬਰ (ਸ਼ਿਵ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ‘ਆਪ’ ਦੇ ਇੰਚਾਰਜ ਅਤੇ ਮੇਅਰ ਵਨੀਤ ਧੀਰ ਨੇ ਵਾਰਡ ਨੰਬਰ 26 ਦੇ ਰਸਤਾ ਮੁਹੱਲੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ 40-45 ਸਾਲਾਂ ਤੋਂ ਚੱਲੀ ਆ ਰਹੀ ਨਾਲੀਆਂ ਦੀ ਸਮੱਸਿਆ ਦੇ ਹੱਲ ਵੱਲ ਅਹਿਮ ਕਦਮ ਚੁੱਕਿਆ ਹੈ। ਮੇਅਰ ਨੇ ਅੱਜ ਮੁਹੱਲੇ ਵਿਚ ਨਾਲੀਆਂ ਦੇ ਨਵੇਂ ਨਿਰਮਾਣ ਅਤੇ ਉਨ੍ਹਾਂ ਨੂੰ ਸੀਵਰੇਜ ਪ੍ਰਣਾਲੀ ਨਾਲ ਜੋੜਨ ਦੇ ਕੰਮ ਦਾ ਉਦਘਾਟਨ ਕੀਤਾ।
ਜਲੰਧਰ, 17 ਅਕਤੂਬਰ (ਸ਼ਿਵ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ‘ਆਪ’ ਦੇ ਇੰਚਾਰਜ ਅਤੇ ਮੇਅਰ ਵਨੀਤ ਧੀਰ ਨੇ ਵਾਰਡ ਨੰਬਰ 26 ਦੇ ਰਸਤਾ ਮੁਹੱਲੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ 40-45 ਸਾਲਾਂ ਤੋਂ ਚੱਲੀ ਆ ਰਹੀ ਨਾਲੀਆਂ ਦੀ ਸਮੱਸਿਆ ਦੇ ਹੱਲ ਵੱਲ ਅਹਿਮ ਕਦਮ ਚੁੱਕਿਆ ਹੈ। ਮੇਅਰ ਨੇ ਅੱਜ ਮੁਹੱਲੇ ਵਿਚ ਨਾਲੀਆਂ ਦੇ ਨਵੇਂ ਨਿਰਮਾਣ ਅਤੇ ਉਨ੍ਹਾਂ ਨੂੰ ਸੀਵਰੇਜ ਪ੍ਰਣਾਲੀ ਨਾਲ ਜੋੜਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਪਰਮ ਫਰਜ਼ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਤਰਜੀਹ ਦਿੰਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਭਾਰਤ ਭੂਸ਼ਣ, ਅਗਰਵਾਲ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਪਰਵੀਨ ਅਗਰਵਾਲ, ਵਾਰਡ ਇੰਚਾਰਜ ਸ਼ਿਵਮ ਵਾਹੀ ਅਤੇ ਨਿਸ਼ੂ ਨਈਅਰ ਵੀ ਮੌਜੂਦ ਰਹੇ।