19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਮੀਟਿੰਗ

ਜਲੰਧਰ, 17 ਅਕਤੂਬਰ (ਸ਼ਿਵ)-ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ਪ੍ਰਾਚੀਨ ਲਹੌਰੀਆ ਮੰਦਰ, ਮਿੱਠਾ ਬਾਜ਼ਾਰ, ਮਾਈ ਹੀਰਾ ਗੇਟ ਵਿਖੇ ਕਮੇਟੀ ਦੇ ਪ੍ਰਧਾਨ ਤਰਸੇਮ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 37ਵੇਂ ਵਿਜੇ ਦਸ਼ਮੀ ਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਸ਼ਿਵ)-ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ਪ੍ਰਾਚੀਨ ਲਹੌਰੀਆ ਮੰਦਰ, ਮਿੱਠਾ ਬਾਜ਼ਾਰ, ਮਾਈ ਹੀਰਾ ਗੇਟ ਵਿਖੇ ਕਮੇਟੀ ਦੇ ਪ੍ਰਧਾਨ ਤਰਸੇਮ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 37ਵੇਂ ਵਿਜੇ ਦਸ਼ਮੀ ਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਕਮੇਟੀ ਦੇ ਮੀਤ ਪ੍ਰਧਾਨ ਰਾਜੀਵ ਵਾਲੀਆ ਅਤੇ ਗਰਾਊਂਡ ਇੰਚਾਰਜ ਰਾਜ ਕੁਮਾਰ ਸ਼ਰਮਾ (ਰਾਜੂ) ਨੇ ਦੱਸਿਆ ਕਿ ਦੁਸਹਿਰਾ ਗਰਾਊਂਡ ਦੀ ਸਫ਼ਾਈ, ਸਜਾਵਟ, ਸੁਰੱਖਿਆ ਅਤੇ ਪੰਡਾਲ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਆਕਰਸ਼ਕ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੁਸਹਿਰੇ ਤੋਂ ਇਕ ਦਿਨ ਪਹਿਲਾਂ ਸੋਮਵਾਰ ਸ਼ਾਮ 7 ਵਜੇ ਸੰਗੀਤ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਪ੍ਰਭੂ ਸ੍ਰੀ ਰਾਮ ਦਾ ਗੁਣਗਾਨ ਹੋਵੇਗਾ। ਕਮੇਟੀ ਦੇ ਪ੍ਰਧਾਨ ਤਰਸੇਮ ਕਪੂਰ ਅਤੇ ਜਨਰਲ ਸਕੱਤਰ ਰਾਮ ਗੋਪਾਲ ਗੁਪਤਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਈ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਇਸ ਮੌਕੇ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ ਗਿਆ। ਮੀਟਿੰਗ ਵਿਚ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੀ. ਐਸ. ਪੀ. ਸੀ. ਐਲ. ਦੇ ਆਊਟਸੋਰਸ ਮੁਲਾਜ਼ਮਾਂ ਨੇ ਭਰੀ ਹੁੰਕਾਰ ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...
Ad Position 24