18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਏ.ਆਈ.ਸੀ.ਸੀ. ਵਲੋਂ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਦਾ ਅਬਜ਼ਰਵਰ ਨਿਯੁਕਤ ਕੀਤੇ ਜਾਣ ’ਤੇ ਵਧਾਈਆਂ ਦਿੰਦੇ ਹੋਏ ਕਾਂਗਰਸੀ ਆਗੂ ਰਜਿੰਦਰ ਸੰਧੂ, ਸਾਬਕਾ ਸਰਪੰਚ ਸੁਰਜੀਤ ਸਿੰਘ ਦੁੱਲੇ ਅਤੇ ਹੋਰ। ਰਾਣਾ ਗੁਰਜੀਤ ਸਿੰਘ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਲਈ ਆਬਜ਼ਰਵਰ ਨਿਯੁਕਤ

ਬਿਲਗਾ ,17 ਅਕਤੂਬਰ (ਤਜਿੰਦਰ ਕੁਮਾਰ)-ਆਲ ਇੰਡੀਆ ਕਾਂਗਰਸ ਕਮੇਟੀ ਏ. ਆਈ.

Ad Position 21
No active advertisement
ਏ.ਆਈ.ਸੀ.ਸੀ. ਵਲੋਂ ਮਿਲੀ ਵੱਡੀ ਜ਼ਿੰਮੇਵਾਰੀ ’ਤੇ ਫਿਲੌਰ ਤੋਂ ਕਾਂਗਰਸੀ ਆਗੂਆਂ ਨੇ ਜਤਾਈ ਖੁਸ਼ੀ, ਦਿੱਤੀਆਂ ਵਧਾਈਆਂ 18-10-2026
ਬਿਲਗਾ ,17 ਅਕਤੂਬਰ (ਤਜਿੰਦਰ ਕੁਮਾਰ)-ਆਲ ਇੰਡੀਆ ਕਾਂਗਰਸ ਕਮੇਟੀ ਏ.ਆਈ.ਸੀ.ਸੀ. ਵੱਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਰਾਣਾ ਗੁਰਜੀਤ ਸਿੰਘ ਨੂੰ ਇੱਕ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਰਾਸ਼ਟਰੀ ਪੱਧਰ ਦੀ ‘ਵੋਟ ਬਚਾਓ – ਦੇਸ਼ ਬਚਾਓ’ ਮੁਹਿੰਮ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਹਲਕਾ ਫਿਲੌਰ ਦੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ, ਸਾਬਕਾ ਸਰਪੰਚ ਪ੍ਰਤਾਬਪੁਰਾ ਸੁਰਜੀਤ ਸਿੰਘ ਦੁੱਲੇ, ਰਾਮ ਲਾਲ ਲਾਲੀ, ਹੇਮ ਰਾਜ, ਗੁਰਪ੍ਰੀਤ ਸੀਹੋਤਾ ਸਮੇਤ ਸਮੂਹ ਆਗੂਆਂ, ਵਰਕਰਾਂ ਅਤੇ ਹਮਾਇਤੀਆਂ ਵੱਲੋਂ ਸਰਦਾਰ ਰਾਣਾ ਗੁਰਜੀਤ ਸਿੰਘ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਜੀਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਆਖਿਆ ਕਿ ਕਾਂਗਰਸ ਹਾਈਕਮਾਂਡ ਵੱਲੋਂ ਸੌਂਪੀ ਗਈ ਇਹ ਮਹੱਤਵਪੂਰਨ ਜ਼ਿੰਮੇਵਾਰੀ ਸਰਦਾਰ ਰਾਣਾ ਗੁਰਜੀਤ ਸਿੰਘ ਦੀ ਮਜ਼ਬੂਤ ਲੀਡਰਸ਼ਿਪ, ਲੰਮੇ ਰਾਜਨੀਤਿਕ ਤਜਰਬੇ ਅਤੇ ਪਾਰਟੀ ਪ੍ਰਤੀ ਅਥਾਹ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਨੇ ਹਮੇਸ਼ਾ ਹੀ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਵਰਕਰਾਂ ਅਤੇ ਸਮਰਥਕਾਂ ਨੇ ਪੂਰਾ ਵਿਸ਼ਵਾਸ ਪ੍ਰਗਟਾਇਆ ਕਿ ਰਾਣਾ ਗੁਰਜੀਤ ਸਿੰਘ ਆਪਣੀ ਸਿਆਸੀ ਸੂਝ-ਬੂਝ, ਦੂਰਅੰਦੇਸ਼ੀ ਅਤੇ ਲੰਮੇ ਰਾਜਨੀਤਿਕ ਤਜਰਬੇ ਨਾਲ ਇਸ ਰਾਸ਼ਟਰੀ ਮੁਹਿੰਮ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾਣਗੇ ਅਤੇ ਦੇਸ਼ ਭਰ ਵਿੱਚ ਪਾਰਟੀ ਨੂੰ ਹੋਰ ਵਧੇਰੇ ਮਜ਼ਬੂਤੀ ਪ੍ਰਦਾਨ ਕਰਨਗੇ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਫਿਲੌਰ ਅਤੇ ਪੰਜਾਬ ਦੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਸ਼ਹਿਰ ਦੇ ਟਰਾਂਸਫ਼ਾਰਮਰਾਂ ’ਚੋਂ ਚੋਰ ਕੱਢ ਰਹੇ ਨੇ ਲਗਾਤਾਰ ਤੇਲ ਅਗਲੀ ਖ਼ਬਰ ਡਾ. ਵਿਜੈ ਲਕਸ਼ਮੀ ਨਮਿਤ ਰਸਮ ਕਿਰਿਆ ਕੱਲ੍ਹ
Ad Position 24