19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅੰਬੇਡਕਰ ਸੈਨਾ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ ਲੰਗਰ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਕੀਤੀ ਸਮਾਜ ਸੇਵੀ ਉੱਪਰਾਲਿਆ ਦੀ ਸ਼ੁਰੂਆਤ

ਫਿਲੌਰ, 18 ਅਕਤੂਬਰ (ਵਿਪਨ ਗੈਰੀ)-ਅੰਬੇਡਕਰ ਸੈਨਾ ਪੰਜਾਬ, ਤਹਿਸੀਲ ਫਿਲੌਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅੱਪਰਾ ਵਿਖੇ ਪੂੜੀਆਂ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੈਨਾ ਦੇ ਪ੍ਰਧਾਨ ਦੀਪਕ ਰਸੂਲਪੁਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਮੁੱਚੀ ਟੀਮ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਨਾਲ-ਨਾਲ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਹਰ ਪੱਖੋਂ ਮਦਦ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਫਿਲੌਰ, 18 ਅਕਤੂਬਰ (ਵਿਪਨ ਗੈਰੀ)-ਅੰਬੇਡਕਰ ਸੈਨਾ ਪੰਜਾਬ, ਤਹਿਸੀਲ ਫਿਲੌਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅੱਪਰਾ ਵਿਖੇ ਪੂੜੀਆਂ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੈਨਾ ਦੇ ਪ੍ਰਧਾਨ ਦੀਪਕ ਰਸੂਲਪੁਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਮੁੱਚੀ ਟੀਮ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਨਾਲ-ਨਾਲ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਹਰ ਪੱਖੋਂ ਮਦਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਉਨਾਂ ਦੀ ਟੀਮ ਵਲੋਂ ਇਲਾਕੇ ਅੰਦਰ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਅੱਜ ਇੱਕ ਨਵੇਂ ਉਪਰਾਲੇ ਦੀ ਸ਼ੁਰੂਆਤ ਕੀਤੀ ਗਈ। ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸ਼ੁਰੂ ਕੀਤੇ ਇਸ ਉਪਰਾਲੇ ਤਹਿਤ ਲੋੜਵੰਦਾਂ ਦੀ ਹਰ ਸੰਭਵ ਮਦਦ ਕਰਨ ਦੇ ਨਾਲ-ਨਾਲ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਮਾਜਿਕ ਪੱਧਰ ‘ਤੇ ਹੱਲ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ। ਦੀਪਕ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਲੋਕ ਭਲਾਈ ਦੇ ਕੰਮਾਂ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਮਨੁੱਖਤਾ ਦੀ ਸੇਵਾ ਲਈ ਅਜਿਹੇ ਉੱਪਰਾਲੇ ਜਾਰੀ ਰੱਖੇ ਜਾਣਗੇ। ਉਨ੍ਹਾਂ ਦਸਿਆ ਕੀ ਅੱਜ ਉਨ੍ਹਾਂ ਦੇ ਸਮਾਜ ਸੇਵੀ ਉੱਪਰਾਲਿਆ ਦੀ ਸ਼ੁਰੂਆਤ ਅਤੁੱਟ ਗੁਰੁ ਕੇ ਲੰਗਰ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਕੀਤੀ ਗਈ ਹੈ। ਇਸ ਮੌਕੇ ਸੰਜੀਵ ਕਾਦਰੀ, ਬਿੰਦਰ ਅੱਪਰਾ, ਸੇਵਕ ਕਾਦਰੀ, ਕੇਸ਼ੀ ਕਲੇਰ ਮੰਡੀ, ਹੈਪੀ ਢਡਵਾੜ, ਬਲਰਾਜ ਛੋਕਰ, ਸਰਪੰਚ ਹਰਦੀਪ ਸਿੰਘ ਮੋਰੋ, ਕੇ.ਡੀ ਅੱਪਰਾ, ਵਿਸ਼ਾਲ ਗੋਇਲ, ਪਵਨ ਭਮਰਾ, ਸਾਗਰ ਮਸਾਣੀ, ਦਵਿੰਦਰ ਮੰਡੀ, ਅਤੇ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਿਆਸ ਪਿੰਡ ਵਿਖੇ ਤਹਿਸੀਲ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ ਅਗਲੀ ਖ਼ਬਰ ਪੰਜਾਬ ’ਚ ਭਾਰੀ ਬਹੁਮਤ ਨਾਲ ਬਣੇਗੀ ਕਾਂਗਰਸ ਦੀ ਸਰਕਾਰ-ਸਚਿਨ ਪਾਇਲਟ ਸਮੁੱਚੀ ਕਾਂਗਰਸ ਇਕ ਟੀਮ ਭਾਵਨਾ ਨਾਲ ਲੜੇਗੀ ਵਿਧਾਨ...
Ad Position 24