19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਡੀ.ਏ.ਵੀ. ਕਾਲਜ ਨਕੋਦਰ ਵਿਖੇ ਵਿੱਤੀ ਧੋਖਾਧੜੀ ਤੋਂ ਬਚਾਅ ਸੰਬੰਧੀ ਜਾਗਰੂਕਤਾ ਸੈਮੀਨਾਰ

ਨਕੋਦਰ, 18 ਅਕਤੂਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)–ਕੇ. ਆਰ.

Ad Position 21
No active advertisement
ਅਜੀਤ ਡੈਸਕ 19-10-2026
ਨਕੋਦਰ, 18 ਅਕਤੂਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)–ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਸਲਿਲ ਕੁਮਾਰ ਦੀ ਅਗਵਾਈ ਹੇਠ ਕਾਮਰਸ ਵਿਭਾਗ ਵਲੋਂ ਪ੍ਰੋ. ਮੋਨਿਕਾ ਦੀ ਦੇਖ-ਰੇਖ ਹੇਠ ਵਿੱਤੀ ਧੋਖਾਧੜੀ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਕਾਮਰਸ ਵਿਭਾਗ ਤੋਂ ਡਾ. ਜਸਵਿੰਦਰ ਕੌਰ, ਸੇਬੀ ਇੰਪੈਨਲਡ ਸਮਾਰਟ ਟ੍ਰੇਨਰ ਅਤੇ ਫਾਈਨੈਂਸ਼ੀਅਲ ਅਵੇਅਰਨੈਸ ਤੇ ਇਨਵੈਸਟਰ ਪ੍ਰੋਟੈਕਸ਼ਨ ਐਕਸਪਰਟ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਮਾਧਵੀ ਸ਼ਰਮਾ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਸ਼ੇ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜੋਕੇ ਡਿਜੀਟਲ ਯੁੱਗ ’ਚ ਵਿੱਤੀ ਧੋਖਾਧੜੀ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ, ਇਸ ਲਈ ਵਿਦਿਆਰਥੀਆਂ ਨੂੰ ਵਿੱਤੀ ਤੌਰ ’ਤੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਸੁਰੱਖਿਅਤ ਭਵਿੱਖ ਲਈ ਸਹੀ ਦਿਸ਼ਾ ਦਿੰਦੇ ਹਨ। ਪ੍ਰੋ. ਮੋਨਿਕਾ ਨੇ ਮੰਚ ਦਾ ਸੰਚਾਲਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਅਣਜਾਣ ਲਿੰਕ ’ਤੇ ਕਲਿੱਕ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਆਪਣੀ ਨਿੱਜੀ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕਰਨੀ ਚਾਹੀਦੀ । ਇਸ ਮੌਕੇ ਕਾਲਜ ਵਲੋਂ ਡਾ. ਜਸਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੋ. ਸਿਮਰਨ, ਪ੍ਰੋ. ਮੁਸਕਾਨ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੂਨ ਵਰਲਡ ਸਕੂਲ ਮਲਸੀਆਂ ’ਚ ਅੱਖਾਂ ਦੀ ਜਾਂਚ ਲਈ ਕੈਂਪ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ ਵਿਦਿਆਰਥਣ ਆਭਾ ਦੀ ਨੈਸ਼ਨਲ ਪੱਧਰ ’ਤੇ ਚੋਣ
Ad Position 24