19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਮਿਤ ਡੋਗਰਾ ਨੂੰ ਭਾਜਪਾ ਹਿਮਾਚਲੀ ਸੈੱਲ ਦਾ ਸੂਬਾ ਕਨਵੀਨਰ ਬਣਨ ’ਤੇ ਰਾਕੇਸ਼ ਰਾਠੌਰ ਨੇ ਦਿੱਤੀ ਵਧਾਈ

ਜਲੰਧਰ, 18 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਅਮਿਤ ਡੋਗਰਾ ਨੂੰ ਭਾਜਪਾ ਹਿਮਾਚਲੀ ਸੈੱਲ ਦਾ ਸੂਬਾ ਕਨਵੀਨਰ ਨਿਯੁਕਤ ਹੋਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਮਿਤ ਡੋਗਰਾ ਆਪਣੇ ਸਾਥੀਆਂ ਸਮੇਤ ਰਾਕੇਸ਼ ਰਾਠੌਰ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਰਾਠੌਰ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖੁਸ਼ੀ ਪ੍ਰਗਟਾਈ।

Ad Position 21
No active advertisement
ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਅਮਿਤ ਡੋਗਰਾ ਨੂੰ ਭਾਜਪਾ ਹਿਮਾਚਲੀ ਸੈੱਲ ਦਾ ਸੂਬਾ ਕਨਵੀਨਰ ਨਿਯੁਕਤ ਹੋਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਮਿਤ ਡੋਗਰਾ ਆਪਣੇ ਸਾਥੀਆਂ ਸਮੇਤ ਰਾਕੇਸ਼ ਰਾਠੌਰ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਰਾਠੌਰ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖੁਸ਼ੀ ਪ੍ਰਗਟਾਈ। ਇਸ ਮੌਕੇ ਰਾਕੇਸ਼ ਰਾਠੌਰ ਨੇ ਅਮਿਤ ਡੋਗਰਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਸੰਗਠਨ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣਗੇ।ਨਵੀਂ ਜ਼ਿੰਮੇਵਾਰੀ ਦੇ ਨਾਲ ਅਮਿਤ ਡੋਗਰਾ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਵਿਚ ਯੋਗਦਾਨ ਪਾਉਣ ਦਾ ਮੌਕਾ ਮਿਲੇਗਾ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਸੰਜੀਵ ਮਿੰਟੂ, ਦਵਿੰਦਰ ਮਿੰਟੂ, ਡਾ. ਕੁਲਬੀਰ ਬਨਿਆਲ, ਮਨੀਸ਼ ਵਿਜ, ਭੁਪਿੰਦਰ ਅਨੂ, ਰਾਜਕੁਮਾਰ ਰਾਣਾ, ਵਿਕਾਸ ਸ਼ਰਮਾ, ਹਿਮਾਂਸ਼ੂ ਸ਼ਰਮਾ, ਮਦਨ ਲਾਲ, ਅੰਕਿਤ ਸ਼ਰਮਾ, ਵਿਸ਼ਾਲ, ਰਵੀ ਕੁਮਾਰ, ਭਾਨੂ, ਪੰਡਿਤ ਸਮੇਤ ਹੋਰ ਸਾਥੀ ਵੀ ਮੌਜੂਦ ਸਨ। ਸਾਰਿਆਂ ਨੇ ਅਮਿਤ ਡੋਗਰਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਕੈਂਟ ਦੇ ਵਰਕਰਾਂ ਨੇ ਐਡਵੋਕੇਟ ਅਰਜੁਨ ਤ੍ਰੇਹਨ ਦਾ ਕੀਤਾ ਸਵਾਗਤ ਅਗਲੀ ਖ਼ਬਰ ਬੋਲੀਨਾ ਦੋਆਬਾ ਵਿਖੇ ਦੁਸਹਿਰਾ ਉਤਸਵ ਸੰਬੰਧੀ ਸਮਾਗਮ ਕੱਲ੍ਹ
Ad Position 24