19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਅੱਜ ‘ਆਪ’ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ

ਮਹਿਤਪੁਰ 18 ਅਕਤੂਬਰ (ਲਖਵਿੰਦਰ ਸਿੰਘ)-ਸ਼ਹੀਦ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਲਈ ਮਾਨਸਾ ਵਿਖੇ ਬਣੀ ਇਨਸਾਫ਼ ਐਕਸ਼ਨ ਕਮੇਟੀ ਵੱਲੋਂ 19 ਅਕਤੂਬਰ, ਦਿਨ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਨਿਰਾਸ਼ਾ ਪੱਤਰ ਦੇਣ ਦਾ ਸੱਦਾ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਅੱਜ 19 ਅਕਤੂਬਰ ਨੂੰ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਬੀਰ ਪਿੰਡ ਸਥਿਤ ਘਰ ਅੱਗੇ ਜ਼ੋਰਦਾਰ ਧਰਨਾ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਿਰਾਸ਼ਾ ਪੱਤਰ ਸੌਂਪਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 19-10-2026
ਮਹਿਤਪੁਰ 18 ਅਕਤੂਬਰ (ਲਖਵਿੰਦਰ ਸਿੰਘ)-ਸ਼ਹੀਦ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਲਈ ਮਾਨਸਾ ਵਿਖੇ ਬਣੀ ਇਨਸਾਫ਼ ਐਕਸ਼ਨ ਕਮੇਟੀ ਵੱਲੋਂ 19 ਅਕਤੂਬਰ, ਦਿਨ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਨਿਰਾਸ਼ਾ ਪੱਤਰ ਦੇਣ ਦਾ ਸੱਦਾ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਅੱਜ 19 ਅਕਤੂਬਰ ਨੂੰ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਬੀਰ ਪਿੰਡ ਸਥਿਤ ਘਰ ਅੱਗੇ ਜ਼ੋਰਦਾਰ ਧਰਨਾ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਿਰਾਸ਼ਾ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਕਸ਼ਮੀਰ ਸਿੰਘ ਪੰਨੂ, ਨਰਿੰਦਰ ਸਿੰਘ ਬੀਕੇਯੂ ਕਾਦੀਆਂ ਦੇ ਬਾਬਾ ਪਰਵਿੰਦਰ ਸਿੰਘ, ਕੁਲਜੀਤ ਸਿੰਘ ਸਲੇਮਪੁਰ, ਆਲ ਇੰਡੀਆ ਕਿਸਾਨ ਸਭਾ ਦੇ ਸੰਦੀਪ ਅਰੋੜਾ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਮੰਡ, ਸਾਬਕਾ ਸਰਪੰਚ ਬਚਨ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸਿਕੰਦਰ ਸੰਧੂ, ਨੌਜਵਾਨ ਭਾਰਤ ਸਭਾ ਦੇ ਸੁਖਦੇਵ ਸਿੰਘ ਮਡਿਆਲਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਰਮ ਸਿੰਘ ਗੋਬਿੰਦਪੁਰ ਤੋਂ ਇਲਾਵਾ ਸਰਦੂਲ ਸਿੰਘ ਮਹਿਤਪੁਰ, ਸੁਖਜੀਤ ਸਿੰਘ, ਬਲਵੀਰ ਸਿੰਘ, ਕੁਲਵੰਤ ਸਿੰਘ ਆਦਿ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਸੰਜੇ ਅਟਵਾਲ ਨੂੰ ਵਾਈਸ ਪ੍ਰਧਾਨ ਜ਼ਿਲ੍ਹਾ ਜਲੰਧਰ ਲਗਾਏ ਜਾਣ ਦਾ ਸਵਾਗਤ ਅਗਲੀ ਖ਼ਬਰ ਪਿੰਡ ਸਿੱਧੂਪੁਰ ਵਿਖੇ ‘ਸ. ਜਰਨੈਲ ਸਿੰਘ ਜੋਸਨ’ ਦੀ ਯਾਦ ’ਚ ਅੱਖਾਂ ਦੇ ਕੈਂਪ ਦੌਰਾਨ 562 ਮਰੀਜ਼ਾਂ ਨੇ ਲਿਆ ਲਾਭ ਜਾਂਚ ਤੋ...
Ad Position 24