19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 18 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਮੀਤ ਸਿੰਘ ਦੇ ਜੱਥੇ ਨੇ ਵੀ ਕੀਰਤਨ ਦੀ ਹਾਜ਼ਰੀ ਲਗਵਾਈ ਅਤੇ ਭਾਈ ਅਵਤਾਰ ਸਿੰਘ ਖੋਜੀ ਨੇ ਸੰਗਤ ਨਾਲ ਕੱਤਕ ਮਹੀਨੇ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਸੰਗਤ ਵਲੋਂ ਰੱਖੇ ਗਏ 35 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ ਤੇ ਸਕੱਤਰ ਮਨਪ੍ਰੀਤ ਸਿੰਘ ਸਚਦੇਵਾ ਨੇ ਸਹਿਜ ਪਾਠ ਸੰਪੂਰਨ ਕਰਨ ਵਾਲਿਆਂ ਗੁਰਮੁੱਖਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਮੌਕੇ ਹਰਪ੍ਰੀਤ ਸਿੰਘ ਸਚਦੇਵਾ, ਨਿਰਮਲ ਸਿੰਘ, ਦਰਸ਼ਨ ਸਿੰਘ, ਸੁਖਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ ਵਾਲੀਆ, ਪਰਮਜੀਤ ਸਿੰਘ, ਜਤਿੰਦਰ ਸਿੰਘ ਸਚਦੇਵਾ, ਕੈਪਟਨ ਪੀ. ਐੱਸ. ਭੱਲਾ, ਰਣਜੀਤ ਸਿੰਘ, ਸਿਮਰਪ੍ਰੀਤ ਸਿੰਘ ਢੀਂਗਰਾ, ਮੈਨੇਜਰ ਨਰਿੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿ ਨਗਰ ਪਾਰਕ ਦੀ ਖਸਤਾ ਹਾਲਤ ਮੇਅਰ ਵਿਨੀਤ ਧੀਰ ਦੇ ਵਿਕਾਸ ਦਾਅਵਿਆਂ ਦੀ ਖੋਲ੍ਹ ਰਹੀ ਪੋਲ- ਕੇ. ਡੀ. ਭੰਡਾਰੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਸੰਜੇ ਅਟਵਾਲ ਨੂੰ ਵਾਈਸ ਪ੍ਰਧਾਨ ਜ਼ਿਲ੍ਹਾ ਜਲੰਧਰ ਲਗਾਏ ਜਾਣ ਦਾ ਸਵਾਗਤ
Ad Position 24