ਸਤਿ ਨਗਰ ਪਾਰਕ ਦੀ ਖਸਤਾ ਹਾਲਤ ਮੇਅਰ ਵਿਨੀਤ ਧੀਰ ਦੇ ਵਿਕਾਸ ਦਾਅਵਿਆਂ ਦੀ ਖੋਲ੍ਹ ਰਹੀ ਪੋਲ- ਕੇ. ਡੀ. ਭੰਡਾਰੀ
ਜਲੰਧਰ, 18 ਅਕਤੂਬਰ (ਸ਼ਿਵ)-ਜਲੰਧਰ ਉੱਤਰੀ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ. ਡੀ.
ਜਲੰਧਰ, 18 ਅਕਤੂਬਰ (ਸ਼ਿਵ)-ਜਲੰਧਰ ਉੱਤਰੀ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ.ਡੀ. ਭੰਡਾਰੀ ਨੇ ਵਾਰਡ ਨੰਬਰ 69 ਦੇ ਸਤਿ ਨਗਰ ਪਾਰਕ ਦੀ ਖਸਤਾ ਹਾਲਤ ਨੂੰ ਲੈ ਕੇ ਨਗਰ ਨਿਗਮ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਪਾਰਕ ਦਾ ਦੌਰਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਪਾਰਕ ਵਿਚ ਗੰਦਗੀ ਅਤੇ ਬੈਠਣ ਲਈ ਢੁੱਕਵੇਂ ਪ੍ਰਬੰਧਾਂ ਦੀ ਘਾਟ ਕਾਰਨ ਇਲਾਕਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇ.ਡੀ. ਭੰਡਾਰੀ ਨੇ ਦੋਸ਼ ਲਾਇਆ ਕਿ ਮੇਅਰ ਵਿਨੀਤ ਧੀਰ ਅਤੇ ਆਮ ਆਦਮੀ ਪਾਰਟੀ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ ਤੇ ਹਾਲਾਤ ਵੱਖਰੇ ਹਨ। ਉਨ੍ਹਾਂ ਕਿਹਾ ਕਿ ਸਾਲ 2016 ਦੌਰਾਨ ਪਾਰਕਾਂ ਦੇ ਵਿਕਾਸ ਲਈ ਕਰੀਬ ਚਾਰ ਕਰੋੜ ਰੁਪਏ ਦੇ ਕੰਮ ਕਰਵਾਏ ਗਏ ਸਨ, ਪਰ ਬਾਅਦ ਦੀਆਂ ਸਰਕਾਰਾਂ ਦੌਰਾਨ ਇਨ੍ਹਾਂ ਦੀ ਸਾਂਭ-ਸੰਭਾਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਨਗਰ ਨਿਗਮ ਤੋਂ ਪਾਰਕਾਂ ਦੀ ਸਫ਼ਾਈ ਅਤੇ ਸੁਧਾਰ ਵੱਲ ਧਿਆਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸ ਮੌਕੇ ਹਸਨ ਸੋਨੀ, ਦੀਪਕ, ਜਯੋਤੀ, ਸੁਭਾਸ਼ ਸੂਦ, ਰਾਘਵ, ਰਾਜੂ, ਟਿੰਕੂ, ਰਾਕੇਸ਼, ਅਰੁਣ, ਹੇਮੰਤ ਢੱਲ, ਵਿਜੇ ਪਹਿਲਵਾਨ, ਅਨੂਪਮ ਸ਼ਰਮਾ, ਲੱਕੀ ਵਰਮਾ ਅਤੇ ਹੋਰ ਇਲਾਕਾ ਵਾਸੀ ਮੌਜੂਦ ਸਨ।