ਪੰਜਾਬ ਦੀ ਧਰਤੀ ’ਤੇ ਗੂੰਜੇਗੀ ਹਾਕੀ ਦੀ ਗੂੰਜ, ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਲੰਧਰ ਤਿਆਰ
ਏਸ਼ੀਅਨ ਹਾਕੀ ਚੈਂਪੀਅਨਸ਼ਿਪ ਲਈ ਓੁਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਨੂੰ ਤਿਆਰ ਕਰਨ ਦੀਆਂ ਤਿਆਰੀਆਂ ਜ਼ੋਰਾਂ ’ਤੇ
ਜਲੰਧਰ, 18 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 27 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੱਦੇਨਜ਼ਰ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।
ਜਲੰਧਰ, 18 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 27 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੱਦੇਨਜ਼ਰ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਕੌਮਾਂਤਰੀ ਖੇਡ ਮੁਕਾਬਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਟੇਡੀਅਮ ਨੂੰ ਲੋੜੀਂਦੇ ਖੇਡ ਸਾਜ਼ੋ-ਸਾਮਾਨ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੁਹਾਲੀ ਵਿਖੇ ਹੋਣਗੇ। ਜਲੰਧਰ ਨੂੰ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ ਅਤੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਪੰਜਾਬ ਦੀ ਖੇਡ ਵਿਰਾਸਤ ਵਿੱਚ ਅਹਿਮ ਸਥਾਨ ਹੈ। ਇਸ ਸਟੇਡੀਅਮ ਵਿੱਚ ਏਸ਼ੀਅਨ ਪੱਧਰ ਦੇ ਮੁਕਾਬਲਿਆਂ ਦਾ ਆਯੋਜਨ ਸ਼ਹਿਰ ਲਈ ਮਾਣ ਵਾਲੀ ਗੱਲ ਹੈ। ਇਸ ਨਾਲ ਜਿੱਥੇ ਸਥਾਨਕ ਖੇਡ ਪ੍ਰੇਮੀਆਂ ਨੂੰ ਉੱਚ ਪੱਧਰੀ ਹਾਕੀ ਦੇ ਮੁਕਾਬਲੇ ਦੇਖਣ ਦਾ ਮੌਕਾ ਮਿਲੇਗਾ, ਉੱਥੇ ਹੀ ਨੌਜਵਾਨ ਖਿਡਾਰੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ਦੀ ਖੇਡ ਤੋਂ ਪ੍ਰੇਰਨਾ ਮਿਲੇਗੀ। ਖਿਡਾਰੀਆਂ ਦੀ ਸਹੂਲਤ ਲਈ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ— ਚੈਂਪੀਅਨਸ਼ਿਪ ਦੇ ਮੱਦੇਨਜ਼ਰ ਸਟੇਡੀਅਮ ਵਿੱਚ ਖੇਡ ਸਾਜ਼ੋ-ਸਾਮਾਨ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮੁਕਾਬਲੇ ਦੇ ਮਿਆਰ ਅਨੁਸਾਰ ਤਿਆਰ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅਜਿਹੇ ਕੌਮਾਂਤਰੀ ਮੁਕਾਬਲਿਆਂ ਲਈ ਮੈਦਾਨ ਦੀ ਤਿਆਰੀ, ਖਿਡਾਰੀਆਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਪ੍ਰਬੰਧਕੀ ਇੰਤਜ਼ਾਮ ਅਹਿਮ ਭੂਮਿਕਾ ਨਿਭਾਉਂਦੇ ਹਨ। ਬਿਹਤਰ ਪ੍ਰਬੰਧਾਂ ਨਾਲ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁੱਕਵਾਂ ਮਾਹੌਲ ਮਿਲਦਾ ਹੈ। ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਪੰਜਾਬ ਸਰਕਾਰ ਦਾ ਉਪਰਾਲਾ — - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਰਗੇ ਵੱਡੇ ਮੁਕਾਬਲੇ ਦੀ ਮੇਜ਼ਬਾਨੀ ਸੂਬੇ ਦੇ ਖੇਡ ਖੇਤਰ ਲਈ ਅਹਿਮ ਮੌਕਾ ਹੈ। ਪੰਜਾਬ ਲਈ ਇਹ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸੂਬਾ ਪਹਿਲੀ ਵਾਰ ਪੁਰਸ਼ਾਂ ਦੀ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ 2026 ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। (ਬਾਕੀ ਸਫਾ 8 ’ਤੇ)