20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੀ.ਟੀ. ਵਰਲਡ ਸਕੂਲ ਵਿਖੇ ‘ਰਾਸ-ਏ-ਰੰਗ-ਡਾਂਡੀਆ ਨਾਈਟ 3’ ਦੀ ਧੂਮ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਸੀ. ਟੀ.

Ad Position 21
No active advertisement
ਅਜੀਤ ਡੈਸਕ 20-10-2026
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਸੀ.ਟੀ. ਵਰਲਡ ਸਕੂਲ ਵਿਖੇ ‘ਰਾਸ-ਏ-ਰੰਗ-ਡਾਂਡੀਆ ਨਾਈਟ 3’ ਬੜੇ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਕਰਵਾਈ ਗਈ। ਇਸ ਮੌਕੇ ਸਕੂਲ ਦਾ ਵਿਹੜਾ ਰੰਗ-ਬਿਰੰਗੀਆਂ ਸਜਾਵਟਾਂ, ਰਵਾਇਤੀ ਪਹਿਰਾਵਿਆਂ, ਸੰਗੀਤ ਅਤੇ ਡਾਂਡੀਆ-ਗਰਬੇ ਦੀਆਂ ਜੋਸ਼ੀਲੀਆਂ ਧੁਨਾਂ ਨਾਲ ਗੂੰਜ ਉੱਠਿਆ। ਵਿਦਿਆਰਥੀਆਂ, ਮਾਪਿਆਂ ਅਤੇ ਮਹਿਮਾਨਾਂ ਨੇ ਇਕੱਠੇ ਹੋ ਕੇ ਨਵਰਾਤਰੀ ਦੇ ਤਿਉਹਾਰ ਦਾ ਆਨੰਦ ਮਾਣਿਆ। ਪਰਿੰਦੇ ਦੇ ਸੰਸਥਾਪਕ ਰਾਜਨ ਸਿਆਲ ਦੀ ਮੌਜੂਦਗੀ ਨੇ ਇਸ ਸ਼ਾਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। ਸੀ.ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ‘ਰਾਸ-ਏ-ਰੰਗ’ ਵਰਗੇ ਸਮਾਗਮ ਭਾਈਚਾਰੇ ਨਾਲ ਸਾਡੇ ਸਬੰਧਾਂ ਨੂੰ ਮਜ਼ਬੂਤ ਕਰਦੇ ਹਨ, ਪਰਿਵਾਰਾਂ ਨੂੰ ਇਕੱਠੇ ਲਿਆਉਂਦੇ ਹਨ ਅਤੇ ਸਾਡੀ ਸਾਂਝੀ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਦੇ ਹਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਰਤੀ ਜਸਵਾਲ ਨੇ ਕਿਹਾ ਕਿ ‘ਰਾਸ-ਏ-ਰੰਗ’ ਵਰਗੇ ਸਮਾਗਮ ਪਰਿਵਾਰਾਂ ਨੂੰ ਇਕੱਠੇ ਹੋ ਕੇ ਆਪਣੀਆਂ ਰਵਾਇਤਾਂ ਦਾ ਜਸ਼ਨ ਮਨਾਉਣ ਅਤੇ ਯਾਦਗਾਰੀ ਪਲ ਸਾਂਝੇ ਕਰਨ ਦਾ ਮੌਕਾ ਦਿੰਦੇ ਹਨ। ਇਸ ਮੌਕੇ ਸੀਟੀ ਗਰੁੱਪ ਦੀ ਕੋ-ਚੇਅਰਪਰਸਨ ਸ੍ਰੀਮਤੀ ਪਰਮਿੰਦਰ ਕੌਰ, ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ, ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਕੋ-ਵਾਈਸ ਚੇਅਰਪਰਸਨ ਐਡਵੋਕੇਟ ਮਨਜਿੰਦਰ ਕੌਰ ਅਤੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਨਿਤਿਨ ਟੰਡਨ ਸਮੇਤ ਸੀਟੀ ਵਰਲਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਰਤੀ ਜਸਵਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਮਾਰੇ ਗਏ ਸੰਗਰੂਰ ਦੇ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਅਗਲੀ ਖ਼ਬਰ ਅਖਾੜਾ ਸ੍ਰੀ ਖਜ਼ਨ ਚੰਦ ਪਹਿਲਵਾਨ ਵਲੋਂ 42ਵੀਂ ਸਾਲਾਨਾ ਕੁਸ਼ਤੀ ਮੁਕਾਬਲੇ ਕਰਵਾਏ
Ad Position 24