ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਮੁਲਾਜ਼ਮ 21 ਤੇ 22 ਨੂੰ ਕਰਨਗੇ ਸਮੂਹਿਕ ਛੁੱਟੀ
ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਵਿੱਚ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੁਡਾ ਗਰਾਊਂਡ ਵਿੱਚ ਦੋਵੇਂ ਦਿਨ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਵਿੱਚ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੁਡਾ ਗਰਾਊਂਡ ਵਿੱਚ ਦੋਵੇਂ ਦਿਨ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਦਫ਼ਤਰ ਰਾਜ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਗਿਆ ਕਿ ਸੂਬਾਈ ਕਮੇਟੀ ਦੇ ਸੱਦੇ ਤਹਿਤ 21 ਅਤੇ 22 ਅਕਤੂਬਰ ਨੂੰ ਸਾਰੇ ਵਰਗਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਕਰਨਗੇ। ਇਸ ਦੌਰਾਨ ਸਾਰੇ ਮੁਲਾਜ਼ਮ ਪੁਡਾ ਗਰਾਊਂਡ ਵਿੱਚ ਦੋਵੇਂ ਦਿਨ ਸਵੇਰੇ 10 ਵਜੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪ. ਸ. ਸ. ਫ. ਦੇ ਆਗੂ ਤੀਰਥ ਸਿੰਘ ਬਾਸੀ ਤੇ ਹੋਰ ਵੀ ਮੌਜੂਦ ਸਨ।