20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਪੰਜਾਬ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣਗੇ

ਗੁਰਾਇਆ, 19 ਅਕਤੂਬਰ (ਬਲਵਿੰਦਰ ਸਿੰਘ)-ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਜਿਸ ’ਚ ਫ਼ੈਸਲਾ ਕੀਤਾ ਗਿਆ ਕਿ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਮੂਹਿਕ ਛੁੱਟੀ ਲੈਣਗੇ, ਕਿਉਂਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣਾ ਤਾਂ ਕੀ ਸਗੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖ਼ਿਲਾਫ਼ ਇਹ ਆਮ ਲੋਕਾਂ ’ਚ ਭਰਮ ਪੈਦਾ ਕਰ ਰਹੀ ਹੈ ਕਿ ਮੁਲਾਜ਼ਮ ਬਿਨਾਂ ਵਜ੍ਹਾ ਤੋਂ ਸੰਘਰਸ਼ ਕਰ ਰਹੇ ਹਨ। 18 ਸਤੰਬਰ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵਲੋਂ ਕਿਸੇ ਮੰਗ ਦਾ ਨਾ ਮੰਨਣਾ ਅਤੇ ਕਹਿਣਾ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਦੁਬਾਰਾ ਮੀਟਿੰਗ ਤਾਲਮੇਲ ਕਮੇਟੀ ਨਾਲ ਕੀਤੀ ਜਾਏਗੀ ਪ੍ਰੰਤੂ ਉਹਨਾਂ ਦੁਆਰਾ ਕੋਈ ਮੀਟਿੰਗ ਨਹੀਂ ਦਿੱਤੀ ਗਈ ।

Ad Position 21
No active advertisement
ਅਜੀਤ ਡੈਸਕ 20-10-2026
ਗੁਰਾਇਆ, 19 ਅਕਤੂਬਰ (ਬਲਵਿੰਦਰ ਸਿੰਘ)-ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਜਿਸ ’ਚ ਫ਼ੈਸਲਾ ਕੀਤਾ ਗਿਆ ਕਿ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਮੂਹਿਕ ਛੁੱਟੀ ਲੈਣਗੇ, ਕਿਉਂਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣਾ ਤਾਂ ਕੀ ਸਗੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖ਼ਿਲਾਫ਼ ਇਹ ਆਮ ਲੋਕਾਂ ’ਚ ਭਰਮ ਪੈਦਾ ਕਰ ਰਹੀ ਹੈ ਕਿ ਮੁਲਾਜ਼ਮ ਬਿਨਾਂ ਵਜ੍ਹਾ ਤੋਂ ਸੰਘਰਸ਼ ਕਰ ਰਹੇ ਹਨ। 18 ਸਤੰਬਰ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵਲੋਂ ਕਿਸੇ ਮੰਗ ਦਾ ਨਾ ਮੰਨਣਾ ਅਤੇ ਕਹਿਣਾ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਦੁਬਾਰਾ ਮੀਟਿੰਗ ਤਾਲਮੇਲ ਕਮੇਟੀ ਨਾਲ ਕੀਤੀ ਜਾਏਗੀ ਪ੍ਰੰਤੂ ਉਹਨਾਂ ਦੁਆਰਾ ਕੋਈ ਮੀਟਿੰਗ ਨਹੀਂ ਦਿੱਤੀ ਗਈ । ਜਿਸ ਕਰਕੇ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਕਰਨਾ ਪਿਆ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ । ਪੈਨਸ਼ਨਰ ਐਸੋਸੀਏਸ਼ਨ ਰਜਿਸਟਰ ਦੇ ਅਵਿਨਾਸ਼ ਸ਼ਰਮਾ ਪ੍ਰਧਾਨ, ਧਨਵੰਤ ਸਿੰਘ ਭੱਠਲ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸ਼ਰਮਾ, ਉਹ ਜਨਰਲ ਸਕੱਤਰ ਸ਼ਿਵ ਕੁਮਾਰ ਤਿਵਾੜੀ ਅਤੇ ਦੇਵਰਾਜ ਮੀਤ ਪ੍ਰਧਾਨ ਵਲੋਂ ਵੀ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਚੱਲ ਰਹੇ ਸਾਰੇ ਸੰਘਰਸ਼ ਦੀ ਹਮਾਇਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮਲੀਲ੍ਹਾ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ‘ਦੁਰਗਾ ਅਸ਼ਟਮੀ’ ਦੇ ਸਮਾਗਮ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24