ਗੁਰਦੁਆਰਾ ਨਿਊ ਸੰਤੋਖ ਪੁਰਾ ਵਿਖੇ 2 ਰੋਜ਼ਾ ਗੁਰਮਤਿ ਸਮਾਗਮ 23 ਅਤੇ 24 ਨੂੰ
ਜਲੰਧਰ, 21 ਅਕਤੂਬਰ (ਐੱਮ. ਐੱਸ.
ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਿਊ ਸੰਤੋਖ ਪੁਰਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 23 ਅਕਤੂਬਰ, ਦਿਨ ਸ਼ੁਕਰਵਾਰ ਅਤੇ 24 ਅਕਤੂਬਰ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ, ਪ੍ਰਧਾਨ ਅਜੀਤ ਸਿੰਘ (ਬਿੱਟੂ ਸੈਣੀ) ਅਤੇ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਬਰਨਪ੍ਰੀਤ ਸਿੰਘ, ਬਾਬਾ ਹਰੀ ਸਿੰਘ (ਰੰਧਾਵੇ ਵਾਲੇ), ਭਾਈ ਨਵਪ੍ਰੀਤ ਸਿੰਘ - ਬੀਬੀ ਤਰਨਪ੍ਰੀਤ ਕੌਰ (ਟਾਂਡੇ ਵਾਲੇ), ਪ੍ਰਸਿੱਧ ਇੰਟਰਨੈਸ਼ਨਲ ਢਾਡੀ ਗਿਆਨੀ ਸਰੂਪ ਸਿੰਘ ਕੜਿਆਣਾ, ਭਾਈ ਜਗਦੀਸ਼ ਸਿੰਘ (ਦਮਦਮੀ ਟਕਸਾਲ), ਬੀਬੀ ਚਰਨਪ੍ਰੀਤ ਕੌਰ (ਜਲੰਧਰ ਵਾਲੇ) ਸਮਾਗਮਾਂ ਦੌਰਾਨ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕਰਨਗੇ। ਸਮਾਗਮਾਂ ਦੌਰਾਨ 24 ਅਕਤੂਬਰ ਨੂੰ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ । ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤ ਅਭਿਲਾਖੀ ਸੰਗਤ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ ।