21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਿਲਗਾ ਪੱਤੀ ਭਲਾਈ ਕੇ ’ ਚ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ , ਸੀ . ਸੀ . ਟੀ . ਵੀ . ਕੈਮਰੇ ’ ਚ ਕੈਦ ਹੋਏ ਚੋਰ

ਬਿਲਗਾ, 20 ਅਕਤੂਬਰ (ਤਜਿੰਦਰ ਕੁਮਾਰ )-ਬਿਲਗਾ ਅਧੀਨ ਆਉਂਦੇ ਪਿੰਡਾਂ ਵਿੱਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕਾ ਨਿਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਤਾਜ਼ਾ ਮਾਮਲੇ ’ਚ ਪੱਤੀ ਭਲਾਈ ਕੇ ਬਿਲਗਾ ਦੇ ਰਹਿਣ ਵਾਲੇ ਨਰਿੰਦਰ ਸਿੰਘ ਪੁੱਤਰ ਰੋਸ਼ਨ ਸਿੰਘ ਦੇ ਘਰ ਦੇ ਬਾਹਰੋਂ ਅਣਪਛਾਤੇ ਚੋਰਾਂ ਵਲੋਂ ਮੋਟਰਸਾਈਕਲ (ਨੰਬਰ ਪੀ ਬੀ-91 -ਯੂ- 2719) ਚੋਰੀ ਕਰ ਲਿਆ ਗਿਆ।

Ad Position 21
No active advertisement
ਕੈਮਰੇ ਵਿੱਚ ਕੈਦ ਹੋਏ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਚੋਰ। ਤਸਵੀਰ: ਤਜਿੰਦਰ ਕੁਮਾਰ 21-10-2026
ਬਿਲਗਾ, 20 ਅਕਤੂਬਰ (ਤਜਿੰਦਰ ਕੁਮਾਰ )-ਬਿਲਗਾ ਅਧੀਨ ਆਉਂਦੇ ਪਿੰਡਾਂ ਵਿੱਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕਾ ਨਿਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਤਾਜ਼ਾ ਮਾਮਲੇ ’ਚ ਪੱਤੀ ਭਲਾਈ ਕੇ ਬਿਲਗਾ ਦੇ ਰਹਿਣ ਵਾਲੇ ਨਰਿੰਦਰ ਸਿੰਘ ਪੁੱਤਰ ਰੋਸ਼ਨ ਸਿੰਘ ਦੇ ਘਰ ਦੇ ਬਾਹਰੋਂ ਅਣਪਛਾਤੇ ਚੋਰਾਂ ਵਲੋਂ ਮੋਟਰਸਾਈਕਲ (ਨੰਬਰ ਪੀ ਬੀ-91 -ਯੂ- 2719) ਚੋਰੀ ਕਰ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਦੀ ਇਸ ਵਾਰਦਾਤ ਨੂੰ 2 ਵਿਅਕਤੀਆਂ ਵਲੋਂ ਅੰਜਾਮ ਦਿੱਤਾ ਗਿਆ ਹੈ, ਜਿਨ੍ਹਾਂ ਦੀਆਂ ਤਸਵੀਰਾਂ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਜਦ ਇਸ ਸਬੰਧੀ ਥਾਣਾ ਮੁਖੀ ਬਿਲਗਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੈਮਰੇ ਦੀ ਫੁਟੇਜ ਦੇ ਆਧਾਰ ‘ਤੇ ਚੋਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਵਿਖੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਮੇਅਰ ਵਨੀਤ ਧੀਰ ਵਲੋਂ ਮੇਹਰਚੰਦ ਪੋਲੀਟੈਕਨਿਕ ਵਿਖੇ ਨਵੀਂ ਲੈਬ ਦਾ ਉਦਘਾਟਨ
Ad Position 24